ਲਖਨਊ, 15 ਜਨਵਰੀ 2026 : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਅਦਾਲਤ ਨੇ ਰਾਹੁਲ ਗਾਂਧੀ ਦੀ ਕਥਿਤ ਦੋਹਰੀ ਨਾਗਰਿਕਤਾ (Dual citizenship) ਦੇ ਮਾਮਲੇ `ਚ ਸੁਣਵਾਈ ਪੂਰੀ (Hearing complete) ਕਰ ਲਈ ਹੈ ।
ਅਗਲੀ ਸੁਣਾਈ 28 ਨੂੰ ਫੈਸਲਾ ਸੰਭਵ
ਅਦਾਲਤ (Court) ਨੇ ਇਸ ਮਾਮਲੇ `ਚ ਅਗਲੀ ਸੁਣਵਾਈ ਦੀ ਤਰੀਕ 28 ਜਨਵਰੀ ਤੈਅ ਕੀਤੀ ਹੈ, ਜਿਸ ਦਿਨ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ । ਵਿਸ਼ੇਸ਼ ਜੱਜ ਆਲੋਕ ਵਰਮਾ ਦੀ ਅਦਾਲਤ `ਚ ਇਹ ਪਟੀਸ਼ਨ ਕਰਨਾਟਕ ਦੇ ਭਾਰਤੀ ਜਨਤਾ ਪਾਰਟੀ ਦੇ ਵਰਕਰ ਐੱਸ. ਵਿਗਨੇਸ਼ ਸਿ਼ਸਿ਼ਰ ਵੱਲੋਂ ਦਾਇਰ ਕੀਤੀ ਗਈ ਹੈ ।
ਪਟੀਸ਼ਨਕਰਤਾ (Petitioner) ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਵਿਸਥਾਰਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ । ਸਿ਼ਕਾਇਤ `ਚ ਭਾਰਤੀ ਨਿਆਂ ਸੰਹਿਤਾ, ਸਰਕਾਰੀ ਭੇਦ ਗੁਪਤ ਰੱਖਣ ਸਬੰਧੀ ਕਾਨੂੰਨ, ਵਿਦੇਸ਼ੀ ਕਾਨੂੰਨ ਅਤੇ ਪਾਸਪੋਰਟ ਕਾਨੂੰਨ ਤਹਿਤ ਦੋਸ਼ ਲਾਏ ਗਏ ਹਨ ।
Read More : ਦਿੱਲੀ ਦੀ ਇਕ ਅਦਾਲਤ ਨੇ ਦਿੱਤਾ ਅਲਕਾ ਲਾਂਬਾ ਤੇ ਦੋਸ਼ ਤੈਅ ਕਰਨ ਦਾ ਹੁਕਮ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
