ਹਾਈਕੋਰਟ ਨੇ ਐਲ. ਪੀ. ਯੂ. ਮਾਮਲੇ ਵਿਚ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

High Court

ਚੰਡੀਗੜ੍ਹ, 30 ਸਤੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court ) ਵਲੋਂ ਐਲ. ਪੀ. ਯੂ. ਮਾਮਲੇ ਵਿਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ (Status report) ਮੰਗੀ ਹੈ ।

ਕਦੋਂ ਹੋਵੇਗੀ ਹੁਣ ਮਾਮਲੇ ਦੀ ਸੁਣਵਾਈ

ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਵਿਚ ਕੁੱਝ ਦਿਨ ਪਹਿਲਾਂ ਵਾਪਰੀ ਹਿੰਸਾ, ਸਾੜਫੂਕ ਅਤੇ ਭੰਨਤੋੜ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਜੋ ਪੰਜਾਬ ਸਰਕਾਰ (Punjab Government) ਨੂੰ ਚੱਲ ਰਹੀ ਜਾਂਚ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਹਿਤ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਤੈਅ ਕੀਤੀ ਹੈ ।

ਕੀ ਮੰਗ ਕੀਤੀ ਗਈ ਹੈ ਪਟੀਸ਼ਨ ਦਾਇਰ ਕਰਕੇ

ਪ੍ਰਾਪਤ ਸੂਚਨਾ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜੋ ਅੱਜ ਸੁਣਵਾਈ ਕੀਤੀ ਗਈ ਹੈ ਸਬੰਧੀ ਜਨਹਿਤ ਪਟੀਸ਼ਨ (Public Interest Litigation) ਯੂਨੀਵਰਸਿਟੀ ਦੇ ਹੀ ਇਕ ਵਿਦਿਆਰਥੀ ਵਲੋਂ ਦਾਇਰ ਕੀਤੀ ਗਈ ਹੈ, ਜਿਸ ਵਿਚ ਸਮੁੱਚੇ ਵਾਪਰੇ ਘਟਨਾਕ੍ਰਮ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਭਾਰਤ ਦੀ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ । ਅੱਜ ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੌਰਵ ਚੋਪੜਾ ਅਤੇ ਐਡਵੋਕੇਟ ਅਰਜੁਨ ਸਿ਼ਓਰਾਣ ਨੇ ਦਲੀਲ ਦਿੱਤੀ ਕਿ ਕੈਂਪਸ ਵਿੱਚ ਹੋਈ ਹਿੰਸਾ ਦੌਰਾਨ ਦੰਗਾ, ਅਗਜ਼ਨੀ ਅਤੇ ਵੱਡੇ ਪੱਧਰ `ਤੇ ਲੁੱਟ-ਖੋਹ ਹੋਈ ਹੈ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤੀ ਦਖ਼ਲ ਅਤੇ ਕੇਂਦਰੀ ਏਜੰਸੀ ਵੱਲੋਂ ਜਾਂਚ ਜ਼ਰੂਰੀ ਹੈ ।

Read More : ਪੰਜਾਬ ਸਰਕਾਰ ਨੇ ਈ. ਡੀ. ਦੀ ਛਾਪੇਮਾਰੀ ਦੇ ਮਾਮਲੇ ਵਿਚ ਕੀਤੀ ਹਾਈਕੋਰਟ ਪਹੁੰਚ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *