ਤਰਨਤਾਰਨ, 6 ਅਗਸਤ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਕਸਬਾ ਪੱਟੀ ਵਿਖੇ ਇਕ ਪਤੀ ਵਲੋਂ ਪ੍ਰੇਮ ਸਬੰਧਾਂ ਵਿਚ ਅੜਿੱਕਾ ਬਣਨ ‘ਤੇ ਪਤਨੀ ਨੂੰ ਪ੍ਰੇਮਿਕਾ ਨਾਲ ਮਿਲ ਕੇ ਗੰਭੀਰ ਜਖਮੀ (Seriously injured) ਕਰ ਦਿੱਤਾ ਹੈ ।
ਕੌਣ ਹਨ ਇਹ ਦੋਵੇਂ ਜਣੇ
ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪੱਟੀ ਕਸਬਾ ਵਿਖੇ ਜੋ ਇਕ ਵਿਅਕਤੀ ਵਲੋਂ ਆਪਣੇ ਪ੍ਰੇਮ ਸਬੰਧਾਂ (Love relationships) ਵਿਚ ਰੋੜਾ ਬਣ ਰਹੀ ਆਪਣੀ ਹੀ ਪਤਨੀ ਨੂੰ ਪ੍ਰੇਮਿਕਾ ਨਾਲ ਮਿਲ ਕੇ ਦਾਤਰ ਮਾਰ ਕੇ ਗੰਭੀਰ ਜਖਮੀ ਕਰ ਦਿੱਤਾ ਹੈ ਵਿਚ ਦੋਹਾਂ ਦੀ ਪਛਾਣ ਹਰਪ੍ਰੀਤ ਸਿੰਘ ਹਰੀ ਪੁੱਤਰ ਦੇਸ ਰਾਜ ਅਤੇ ਪਿੰਕੀ ਸ਼ਾਮਲ ਹਨ । ਪੁਲਸ ਨੇ ਦੋਹਾਂ ਵਿਰੁੱਧ ਕੇਸ ਦਰਜ (Case registered) ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਹਾਲੇ ਦੋਹਾਂ ਵਿਚੋਂ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ ।
ਕੀ ਦੱਸਿਆ ਹਮਲੇ ਦੀ ਸਿਕਾਰ ਮਹਿਲਾ ਨੇ
ਉਪਰੋਕਤ ਵਾਪਰੇ ਘਟਨਾਕ੍ਰਮ ਦੀ ਸਿ਼ਕਾਰ ਹੋਈ ਪੀੜ੍ਹਤ ਮਹਿਲਾ ਕੁਲਦੀਪ ਕੌਰ ਨੇ ਪੁਲਸ ਨੂੰ ਦਿੱਤੀ ਗਈ ਸਿਕਾਇਤ (Complaint) ਵਿਚ ਦੱਸਿਆ ਕਿ ਉਹ ਆਪਣੇ ਭਰਾ ਅਮਨਦੀਪ ਸਿੰਘ ਨਾਲ ਉਸਦੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਨਗੋਟਾ ਜਾ ਰਹੀ ਸੀ ਤਾਂ ਸ਼ਾਮ ਕਰੀਬ ਚਾਰ ਵਜੇ ਨਦੋਹਰ ਚੌਂਕ ਦੇ ਕੋਲ ਉਸਦਾ ਪਤੀ ਹਰਪ੍ਰੀਤ ਸਿੰਘ ਹਰੀ ਪੁੱਤਰ ਦੇਸ ਰਾਜ ਅਤੇ ਪਿੰਕੀ ਨਾਂ ਦੀ ਔਰਤ ਮੋਟਰਸਾਈਕਲ ’ਤੇ ਉਥੇ ਪਹੁੰਚ ਗਏ, ਜਿਨ੍ਹਾਂ ਨੇ ਉਸਦੀ ਕੁੱਟਮਾਰ (Beating) ਸ਼ੁਰੂ ਕਰ ਦਿੱਤੀ ਅਤੇ ਉਸਦੇ ਪਤੀ ਨੇ ਦਾਤਰ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ । ਉਸਨੇ ਸ਼ਿਕਾਇਤ ’ਚ ਦੱਸਿਆ ਕਿ ਉਸਦੇ ਪਤੀ ਦੇ ਪਿੰਕੀ ਨਾਲ ਨਜਾਇਜ਼ ਸਬੰਧ ਹਨ ਅਤੇ ਉਹ ਉਸ ਨੂੰ ਆਪਣੇ ਰਸਤੇ ਦਾ ਰੋੜਾ ਸਮਝਦੇ ਸੀ, ਜਿਸ ਕਰਕੇ ਉਸ ਉੱਪਰ ਹਮਲਾ ਕੀਤਾ ਗਿਆ ।
ਕੀ ਦੱਸਿਆ ਜਾਂਚ ਅਧਿਕਾਰੀ ਨੇ
ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. (A. S. I.) ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹਰੀ ਤੇ ਪਿੰਕੀ ਵਾਸੀ ਪੱਟੀ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ ।
Read More : ਸੰਗਰੂਰ ਵਿਖੇ ਇਕ ਨੌਜਵਾਨ ਦਾ ਕਤਲ ਤੇ ਦੂਸਰਾ ਗੰਭੀਰ ਜਖਮੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
