ਉਤਰ ਪ੍ਰਦੇਸ਼ ਵਿਖੇ ਪਤੀ-ਪਤਨੀ ਦਾ ਕਰ ਦਿੱਤਾ ਗਿਆ ਬੇਰਿਹਮੀ ਨਾਲ ਕਤਲ

Uttar Pradesh Murder

ਸੁਲਤਾਨਪੁਰ, 29 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਸੁਲਤਾਨਪੁਰ ਦੇ ਇਕ ਘਰ ਵਿਚ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਜਿਲ੍ਹੇ ਦੇ ਕਾਦੀਪੁਰ ਥਾਣਾ ਖੇਤਰ ਦੇੇ ਕੁੰਭੀ ਡਡੀਆ ਵਿਖੇ ਜੋ ਇਕ ਪਤੀ-ਪਤਨੀ ਦਾ ਅਣਪਛਾਤੇ ਵਿਅਕਤੀਆਂ (Unidentified individuals) ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਵਿਚ ਦੋਹਾਂ ਦੀ ਪਛਾਣ ਮੋਤਿਗਰਪੁਰ ਪ੍ਰਾਇਮਰੀ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਸਿੰਘ ਅਤੇ ਉਨ੍ਹਾਂ ਦੀ ਪਤਨੀ ਵਿਨੀਤਾ ਸਿੰਘ ਦੇ ਤੌਰ ‘ਤੇ ਹੋਈ ਹੈ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਜਾਂਚ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਉਕਤ ਘਟਨਾਕ੍ਰਮ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਹੋਰ ਉਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਸ ਨੇ ਦੋਹਾਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਗਈ ਹੈ ।

Read More : ਪਤੀ ਨੇ ਕਰ ਦਿੱਤਾ ਝਗੜੇ ਦੌਰਾਨ ਪਤਨੀ ਦਾ ਗੈਂਤੀ ਤੇ ਕਹੀ ਮਾਰ ਕੇ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *