ਅਲੀਗੜ੍ਹ ਵਿਚ ਗੁੱਸੇ ਵਿਚ ਆਏ ਪਤੀ ਨੇ ਪਤਨੀ ਦੇ ਸਿਰ ਵਿਚ ਮਾਰੀ ਕੈਂਚੀ

Aligarh Crime

ਅਲੀਗੜ੍ਹ, 16 ਅਕਤੂਬਰ 2026 : ਭਾਰਤ ਦੇਸ਼ ਦੇ ਸੂੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਅਲੀਗੜ੍ਹ ਵਿਖੇ ਇਕ ਪਤੀ ਵਲੋਂ ਆਪਣੀ ਪਤਨੀ ਦੇ ਸਿਰ ਵਿਚ ਕੈਂਚੀ ਮਾਰਨ (head with scissors) ਦਾ ਮਾਮਲਾ ਸਾਹਮਣੇ ਆਇਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਅਲੀਗੜ੍ਹ ਵਿਖੇ ਜੋ ਇਕ ਘਰੇਲੂ ਝਗੜੇ (Domestic Disputes) ਦੌਰਾਨ ਪਤੀ ਵਲੋ ਆਪਣੀ ਹੀ ਪਤਨੀ ਦੇ ਸਿਰ ਵਿਚ ਕੈਂਚੀ ਮਾਰ ਕੇ ਖੂਨ ਹੀ ਖੂਨ ਕਰ ਦਿੱਤਾ ਗਿਆ ਹੈ ਵਿਚ ਪਤੀ ਦੀ ਪਛਾਣ ਸੁਸ਼ੋਭਿਤ ਗੁਪਤਾ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਪਤਨੀ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਨਿਕਲਿਆ ਖੂਨ ਦੇਖ ਕੇ ਸੁਸ਼ੋਭਿਤ ਮੌਕੇ ਤੋਂ ਫਰਾਰ ਹੋ ਗਿਆ। ਜਿਸਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਉਕਤ ਵਾਪਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪਹਿਲੇ ਦੇ ਖੇਤਰ ਅਧਿਕਾਰੀ ਕਮਲੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ । ਮੁਲਜ਼ਮ ਪਤੀ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਟੀਮਾਂ ਛਾਪੇਮਾਰੀ (Raid) ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸਿ਼ਕਾਇਤ ਮਿਲਣ ਤੋਂ ਬਾਅਦ ਸਬੰਧਤ ਧਾਰਾਵਾਂ ਤਹਿਤ ਐੱਫ. ਆਈ. ਆਰ. (F.I.R.) ਦਰਜ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ । ਪੁਲਸ ਅਨੁਸਾਰ ਮੌਕੇ ’ਤੇ ਸ਼ਾਂਤੀ ਹੈ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।

Read More : ਲੁੱਟਖੋਹ ਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗੈਂਗ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *