ਜਲੰਧਰ ਵਿਚ ਕਾਰ ਵਾਪਸ ਮੰਗਣ ‘ਤੇ ਜਵਾਈ ਨੇ ਗੋਲੀ ਚਲਾ ਕੀਤਾ ਸਹੁਰਾ ਜਖਮੀ

Jalandhar Firring

ਜਲੰਧਰ, 10 ਨਵੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੀ ਥ੍ਰੀ-ਸਟਾਰ ਪੈਰਾਡਾਈਜ ਕਾਲੋਨੀ ਵਿਖੇ ਕਾਰ ਵਾਪਸ ਮੰਗਣ ‘ਤੇ ਜਵਾਈ ਨੇ ਸਹੁਰੇ ਤੇ ਹੀ ਗੋਲੀ ਚਲਾ ਕੇ ਜਖਮੀ (Injured) ਕਰ ਦਿੱਤਾ ਹੈ ।

ਕੌਣ ਹੈ ਇਹ ਵਿਅਕਤੀ ਜਿਸਨੂੰ ਕਰ ਦਿੱਤਾ ਜਵਾਈ ਨੇ ਜਖਮੀ

ਮਿਲੀ ਜਾਣਕਾਰੀ ਅਨੁਸਾਰ ਕਾਰ ਵਾਪਸ ਮੰਗਣ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਦੇ ਦੌਰਾਨ ਜੋ ਰਿਸ਼ਤੇ ਵਿਚ ਜਵਾਈ ਲੱਗਦੇ ਇਕ ਵਿਅਕਤੀ ਵਲੋਂ ਆਪਣੇ ਹੀ ਸਹੁਰੇ ਤੇ ਆਪਣੇ ਕਈ ਸਾਥੀਆਂ ਨਾਲ ਮਿਲ ਕੇ ਗੋਲੀਬਾਰੀ (Firing) ਕਰਕੇ ਜਖਮੀ ਕਰ ਦਿੱਤਾ ਗਿਆ ਹੈ ਵਿਚ ਜਖਮੀ ਹੋਏ ਵਿਅਕਤੀ ਦੀ ਪਛਾਣ ਈਸ਼ਵਰ ਸਿੰਘ ਦੇ ਤੌਰ ‘ਤੇ ਹੋਈ ਹੈ । ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ । ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਮੌਕੇ `ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ।

ਕੀ ਦੱਸਿਆ ਜਖਮੀ ਵਿਅਕਤੀ ਦੇ ਪੁੱਤਰ ਨੇ

ਉਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਵਿਚ ਜ਼ਖ਼ਮੀ ਈਸ਼ਵਰ ਸਿੰਘ ਦੇ ਪੁੱਤਰ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਜੀਜੇ ਕੋਲ ਉਨ੍ਹਾਂ ਦੇ ਇਕ ਦੋਸਤ ਦੀ ਕਾਰ ਸੀ । ਕਾਰ ਵਾਪਸ ਲੈਣ ਲਈ ਪਰਿਵਾਰ ਵੱਲੋਂ ਉਸ ਨੂੰ ਬੁਲਾਇਆ ਗਿਆ ਸੀ । ਇਸੇ ਦੌਰਾਨ ਕਾਰ ਵਾਪਸ ਕਰਨ ਦੀ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ । ਦੇਖਦੇ ਹੀ ਦੇਖਦੇ ਵਿਵਾਦ ਵਧ ਗਿਆ ਅਤੇ ਮੁਲਜ਼ਮ ਨਾਲ ਆਏ ਨੌਜਵਾਨਾਂ ਨੇ ਹਥਿਆਰ ਕੱਢ ਲਏ । ਗਗਨਦੀਪ ਮੁਤਾਬਕ ਮੁਲਜ਼ਮਾਂ ਨੇ ਦੋ ਫਾਇਰ ਕੀਤੇ । ਇਸ ਦੌਰਾਨ ਉਨ੍ਹਾਂ ਦੇ ਪਿਤਾ ਵਿਚਕਾਰ ਆ ਗਏ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸਿ਼ਸ਼ ਕਰਨ ਲੱਗੇ । ਇਸੇ ਦੌਰਾਨ ਇਕ ਗੋਲੀ ਉਨ੍ਹਾਂ ਦੇ ਪਿਤਾ ਦੇ ਹੱਥ ‘ਚ ਲੱਗੀ ਅਤੇ ਆਰ-ਪਾਰ ਹੋ ਗਈ ।

ਕੀ ਦੋਸ਼ ਲਗਾਇਆ ਗਿਆ ਹੈ ਪਰਿਵਾਰ ਵਲੋਂ

ਪਰਿਵਾਰ ਵਲੋਂ ਦੋਸ਼ ਲਗਾਇਆ ਹੈ ਕਿ ਮੁਲਜ਼ਮ ਪਹਿਲਾਂ ਤੋਂ ਹੀ ਉਨ੍ਹਾਂ ਦੀ ਧੀ ਨੂੰ ਪ੍ਰੇਸ਼ਾਨ ਕਰਦਾ ਆ ਰਿਹਾ ਹੈ ਅਤੇ ਦੋਵਾਂ ਪਰਿਵਾਰਾਂ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ । ਉਨ੍ਹਾਂ ਦਾ ਦਾਅਵਾ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਉਸ ਕੋਲ ਨਾਜਾਇਜ਼ ਹਥਿਆਰ ਵੀ ਰਹਿੰਦੇ ਹਨ । ਪਰਿਵਾਰ ਵੱਲੋਂ ਪਹਿਲਾਂ ਵੀ ਮੁਲਜ਼ਮ ਖਿ਼ਲਾਫ਼ ਸਿ਼ਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਵਿਵਾਦ ਖ਼ਤਮ ਨਹੀਂ ਹੋਇਆ ।

ਕੀ ਦੱਸਿਆ ਥਾਣਾ ਇੰਚਾਰਜ ਨੇ

ਥਾਣਾ ਨੰਬਰ 8 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੀ. ਸੀ. ਟੀ. ਵੀ. ਫੁਟੇਜ ਚੈੱਕ ਕੀਤੀ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ । ਦੱਸਣਯੋਗ ਹੈ ਕਿ ਜ਼ਖ਼ਮੀ ਈਸ਼ਵਰ ਸਿੰਘ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ । ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ। ਉੱਧਰ, ਪੁਲਿਸ ਘਟਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ ।

Read More : ਅੰਮ੍ਰਿਤਸਰ ਵਿਚ ਗੋਲੀਬਾਰੀ ਕਾਰਨ ਇਕ ਦੀ ਮੌਤ ਤੇ ਦੂਸਰਾ ਗੰਭੀਰ ਜਖਮੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *