ਉਤਰ ਪ੍ਰਦੇਸ਼, 5 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਕਨੌਜ ਵਿਖੇ ਇਕ ਪਤੀ ਵਲੋਂ ਆਪਣੀ ਹੀ ਪਤਨੀ ਨੂੰ ਅੱਗ ਕੇ ਲਗਾ ਕੇ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ ਹੈ ।
ਕੌਣ ਹੈ ਇਹ ਮਹਿਲਾ
ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਕਨੌਜ ਵਿਖੇ ਜੋ ਇਕ ਪਤੀ ਵਲੋਂ ਆਪਣੀ ਹੀ ਪਤਨੀ ਨੂੰ ਅੱਗ ਲਗਾ (Set it on fire) ਕੇ ਜਿਊਂਦਾ ਹੀ ਸਾੜ ਕੇ ਮੌੋਤ ਦੇ ਘਾਟ ਉਤਾਰ ਗਿਆ ਹੈ ਵਿਚ ਮੌਤ ਦੇ ਘਾਟ ਉਤਰਨ ਵਾਲੀ ਮਹਿਲਾ ਦੀ ਪਛਾਣ 32 ਸਾਲਾ ਸੋਨਮ ਦੇ ਤੋੌਰ ‘ਤੇ ਹੋਈ ਹੈ ।
ਕੀ ਕਾਰਨ ਦੱਸਿਆ ਜਾ ਰਿਹਾ ਹੈ ਪਤੀ ਵਲੋਂ ਅਜਿਹਾ ਕਦਮ ਚੁੱਕਣ ਦਾ
ਪ੍ਰਾਪਤ ਸੂਚਨਾ ਮੁਤਾਬਕ ਕਨੋਜ ਵਿਖੇ ਜੋ ਪਤੀ ਵਲੋਂ ਵੀਰਵਾਰ ਨੂੰ ਸਵੇਰੇ ਵੇਲੇ ਹੀ ਆਪਣੀ ਪਤਨੀ ਨੂੂੰ ਕੁਰਸੀ ਨਾਲ ਬੰਨ੍ਹ ਕੇ ਪੈਟਰੋਲ ਪਾ ਕੇ ਅੱਗ ਲਗਾ ਕੇ ਜਿਊਂਦਾ ਸਾੜ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਪਤੀ ਵਲੋਂ ਆਪਣੀ ਹੀ ਪਤਨੀ ਸੋਨਮ ਤੇ ਕਿਸੇ ਹੋਰ ਨਾਲ ਸਬੰਧ ਹੋਣ ਦਾ ਸ਼ੱਕ ਕੀਤਾ ਜਾਣਾ ਹੈ ।
ਕੌਣ ਹੈ ਇਹ ਵਿਅਕਤੀ ਜਿਸਨੇ ਸਾੜ ਦਿੱਤੀ ਪਤਨੀ
ਉਕਤ ਵਾਪਰੇ ਕਤਲ ਦੇ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ 35 ਸਾਲਾ ਸੁਖਬੀਰ ਸਿੰਘ ਉਰਫ ਮੋੋਨੂੰ ਦੇ ਤੌਰ ‘ਤੇ ਹੋਈ ਹੈ । ਜਾਣਕਾਰੀ ਮੁਤਾਬਕ ਉਕਤ ਵਿਅਕਤੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਦੋਵੇੇਂ ਬੱਚਿਆਂ ਨੂੰ ਲੈ ਕੇ ਉਥੋਂ ਫਰਾਰ ਹੋ ਗਿਆ ਹੈ ।
ਪੁਲਸ ਨੇ ਅੱਗ ਦੀ ਸੂਚਨਾ ਮਿਲਦਿਆਂ ਹੀ ਕੀਤੀ ਮੌਕੇ ‘ਤੇ ਪਹੁੰਚ ਕੇੇ ਕਾਰਵਾਈ
ਉਕਤ ਮਹਿਲਾ ਨੂੰ ਘਰ ਵਿਚ ਹੀ ਅੱਗ ਲਗਾ ਕੇ ਸਾੜ ਕੇ ਮਾਰ ਦਿੱਤੇ ਜਾਣ ਦੇ ਮਾਮਲੇ ਵਿਚ ਅੱਗ ਦੀਆਂ ਲਪਟਾਂ ਦੇਖ ਕੇ ਮੌਕੇ ‘ਤੇ ਪਹੁੰਚੇ ਆਲੇ-ਦੁਆਲੇ ਦੇ ਲੋਕਾਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਦੋਹਾਂ ਨੂੰ ਸੂਚਿਤ ਕੀਤਾ, ਜਿਸ ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਿਥੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ, ਉਥੇ ਫਾਇਰ ਬ੍ਰਿਗੇਡ ਨੇ ਮੌੌਕੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ।
ਪੁਲਸ ਨੇ ਕੀਤਾ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼਼ੁਰੂ
ਪਤਨੀ ਨੂੰ ਪਤੀ ਵਲੋਂ ਹੀ ਅੱਗ ਲਗਾ ਕੇ ਜਾਨੋਂ ਮਾਰਨ ਦੇ ਮਾਮਲੇ ਵਿਚ ਫਰਾਰ ਹੋਏ ਉਪਰੋਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰਦਿਆਂ ਟੀਮਾਂ ਦਾ ਗਠਨ ਕਰ ਦਿੱਤਾ ਹੈ ।
Read More : ਸੂਰਤ ਵਿਚ ਧੀ ਨੇ ਗੁੱਸੇ ਵਿਚ ਆ ਕੇ ਕਰ ਦਿੱਤਾ ਪਿਤਾ ਦਾ ਕਤਲ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
