ਤਰਨਤਾਰਨ `ਚ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Tarn Taran Murder

ਤਰਨਤਾਰਨ, 7 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਅਧੀਨ ਆਉਂਦੇ ਹਲਕਾ ਪੱਟੀ ਦੇ ਪਿੰਡ ਤੂਤ ਦੇ ਮੌੋਜੂਦਾ ਸਰਪੰਚ ਦਾ ਬੀਤੇ ਦਿਨੀਂ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ।

ਕੌਣ ਹੈ ਇਹ ਸਰਪੰਚ

ਮਿਲੀ ਜਾਣਕਾਰੀ ਅਨੁਸਾਰ ਪਿੰਡ ਤੂਤ ਦੇ ਜਿਸ ਮੌਜੂਦਾ ਸਰਪੰਚ ਦਾ ਬੀਤੇ ਦਿਨੀਂ ਗੋਲੀਬਾਰੀ (Firing) ਕਰਕੇ ਕਤਲ ਕਰ ਦਿੱਤਾ ਗਿਆ ਵਿਚ ਸਰਪੰਚ ਦੀ ਪਛਾਣ ਅਸ਼ਵਨੀ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਹਮਲਾ ਉਸ ਵੇੇਲੇ ਹੋਇਆ ਜਦੋਂ ਅਸ਼ਵਨੀ ਕੁਮਾਰ ਆਪਣੇ ਡਰਾਈਵਰ ਨਾਲ ਕਾਰ ਵਿਚ ਮੌਜੂਦ ਸਨ ।

ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਘਟਨਾ ਦੀ ਜਾਂਚ ਸ਼ੁਰੂ

ਉਕਤ ਵਾਪਰੇ ਗੋਲੀਬਾਰੀ ਕਤਲ ਕਾਂਡ ਵਿਚ ਮੌਤ ਦੇ ਘਾਟ ਉਤਰੇ ਸਰਪੰਚ ਅਸ਼ਵਨੀ ਕੁਮਾਰ ਦੇ ਕਤਲ ਸਬੰਧੀ ਜਾਣਕਾਰੀ ਮਿਲਣ ‘ਤੇੇ ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਸ ਪਾਰਟੀ ਵਲੋਂ ਮੌਕੇ ‘ਤੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਅਕਤੀਆਂ ਦੀ ਭਾਲ ਲਈ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕੀਤੀ ਗਈ ।

Read More : ਦਿਨ ਦਿਹਾੜੇ ਦੋ ਨੌਜਵਾਨਾਂ ਦਾ ਕਰ ਦਿੱਤਾ ਗਿਆ ਤੇਜਧਾਰ ਹਥਿਆਰਾਂ ਨਾਲ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।Edit

Leave a Reply

Your email address will not be published. Required fields are marked *