ਜਸਬੀਰ ਸਿੰਘ ਨੂੰ ਇਲੈਕਟ੍ਰਾਨਿਕ ਮੀਡੀਆ ਕਲੱਬ ਰਜਿਸਟਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

Jasbeer Singh

ਪਟਿਆਲਾ, 16 ਨਵੰਬਰ 2025 : ਇਲੈਕਟ੍ਰਾਨਿਕ ਮੀਡੀਆ ਖੇਤਰ ਨਾਲ ਜੁੜੇ ਪੱਤਰਕਾਰਾਂ ਅਤੇ ਮੀਡੀਆ ਵਰਕਰਾਂ ਲਈ ਅਹਿਮ ਮੰਨੇ ਜਾਂਦੇ ਇਲੈਕਟ੍ਰਾਨਿਕ ਮੀਡੀਆ ਕਲੱਬ ਰਜਿਸਟਰਡ ਪਟਿਆਲਾ ਵੱਲੋਂ ਨਵੇਂ ਚੋਣ ਨਤੀਜ਼ੇ ਜਾਰੀ ਕਰ ਦਿੱਤੇ ਗਏ ਹਨ । ਨਵੇਂ ਚੇਅਰਮੈਨ ਵਜੋਂ ਜਸਬੀਰ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ । ਕਲੱਬ ਦੀ ਚੋਣ ਕਮੇਟੀ ਅਨੁਸਾਰ, ਇਹ ਫੈਸਲਾ ਪੂਰੀ ਪਾਰਦਰਸ਼ਤਾ ਅਤੇ ਸਹਿਮਤੀ ਨਾਲ ਲਿਆ ਗਿਆ । ਜਸਬੀਰ ਸਿੰਘ ਪਿਛਲੇ ਕਈ ਸਾਲਾਂ ਤੋਂ ਮੀਡੀਆ ਖੇਤਰ ਵਿੱਚ ਸਰਗਰਮ ਹਨ ਅਤੇ ਪੇਸ਼ਾਵਰਾਨਾ ਕੰਮ ਨੂੰ ਲੈ ਕੇ ਜਾਣੇ ਜਾਂਦੇ ਹਨ।
ਮੀਡੀਆ ਭਰਾਦਰੀ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰੱਖਿਆ ਅਤੇ ਕਲੱਬ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮੇਹਨਤ ਨਾਲ ਕੰਮ ਕਰਨਗੇ : ਜਸਬੀਰ
ਚੇਅਰਮੈਨ ਬਣਨ ਤੋਂ ਬਾਅਦ ਜਸਬੀਰ ਸਿੰਘ ਨੇ ਕਿਹਾ ਕਿ ਉਹ ਮੀਡੀਆ ਭਰਾਦਰੀ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰੱਖਿਆ ਅਤੇ ਕਲੱਬ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ । ਕਲੱਬ ਮੈਂਬਰਾਂ ਨੇ ਵੀ ਜਸਬੀਰ ਸਿੰਘ ਨੂੰ ਬਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਟਿਆਲਾ ਇਲੈਕਟ੍ਰਾਨਿਕ ਮੀਡੀਆ ਕਲੱਬ ਹੋਰ ਮਜ਼ਬੂਤੀ ਨਾਲ ਅੱਗੇ ਵਧੇਗਾ ।

Read More : ਪਟਿਆਲਾ ਮੀਡੀਆ ਕਲੱਬ ’ਚ ਕੌਮੀ ਪ੍ਰੈਸ ਦਿਹਾੜੇ ’ਤੇ ਮੈਡੀਕਲ ਕੈਂਪ ਲਗਾਇਆ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *