ਮੁੰਬਈ, 1 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸਾਈਬਰ ਪੁਲਸ ਸਟੇਸ਼ਨ ਵਲੋਂ ਰੈਪਰ ਹਨੀ ਸਿੰਘ ਨੂੰ ਇਕ ਨੋਟਿਸ ਜਾਰੀ (Notice issued) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿਸ ਕਾਰਨ ਭੇਜਿਆ ਗਿਆ ਹੈ ਨੋਟਿਸ
ਮਿਲੀ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ (Honey Singh) ਜਿਸਨੂੰ ਮਹਾਰਾਸ਼ਟਰ ਸਾਈਬਰ ਪੁਲਸ ਵਲੋਂ ਇੱਕ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ ਉਹ ਜਿਥੇ ਮੁੰਬਈ ਦੇ ਨੋਡਲ ਸਾਈਬਰ ਪੁਲਸ ਥਾਣੇ ਵਿਚ ਦਰਜ ਕੀਤੇ ਗਏ ਮਾਮਲੇ ਦੇ ਸਬੰਧ ਵਿਚ ਕੀਤਾ ਗਿਆ ਹੈ ਦੇ ਚਲਦਿਆਂ ਪੁੱਛਗਿੱਛ ਕੀਤੀ ਜਾਣੀ ਹੈ ।
ਕਦੋਂ ਪੇਸ਼ ਹੋਣਾ ਪਵੇਗਾ ਹਨੀ ਸਿੰਘ
ਮੁੰਬਈ ਨੋਡਲ ਸਾਈਬਰ ਪੁਲਸ ਥਾਣੇ (Mumbai Nodal Cyber Police Station) ਵਲੋਂ ਰੈਪਰ ਹਨੀ ਸਿੰਘ ਨੂੰ ਭੇਜੇ ਗਏ ਨੋਟਿਸ ਦੇ ਚਲਦਿਆਂ ਜੋ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਤਹਿਤ ਹਨੀ ਸਿੰਘ ਨੂੰ ਪੰਜ ਅਕਤੂਬਰ ਨੂੰ ਸਬੰਧਤ ਜਾਂਚ ਅਧਿਕਾਰੀ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ । ਦੱਸਿਆ ਜਾ ਰਹਾ ਹੈ ਕਿ ਇਹ ਨੋਟਿਸ 14 ਸਤੰਬਰ 2026 ਨੂੰ ਜਾਰੀ ਕੀਤਾ ਗਿਆ ਸੀ, ਜਿਸ ਨੂੰ ਪੁਲਸ ਵੱਲੋਂ ਅੰਤਿਮ ਚੇਤਾਵਨੀ ਵਜੋਂ ਦਰਸਾਇਆ ਗਿਆ ਹੈ ।
Read More : ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
