ਮਾਨ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Mohinder Bhagat

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਆਜਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਆਜਾਦੀ ਘੁਲਾਟੀਆਂ ਤੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ।

ਕੀ ਐਲਾਨ ਕੀਤਾ ਹੈ ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ

ਮਿਲੀ ਜਾਣਕਾਰੀ ਅਨੁੁਸਾਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੋ ਕਿ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਸਬੰਧੀ ਆਜ਼ਾਦੀ ਘੁਲਾਟੀਆਂ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ (Mahendra Bhagat) ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਦੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਅਤੇ ਅਣਵਿਆਹੀਆਂ ਅਤੇ ਬੇਰੁਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕਰ ਰਹੀ ਹੈ ।

ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ : ਕੈਬਨਿਟ ਮੰਤਰੀ

ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ (Punjab Government) ਉਨ੍ਹਾਂ ਦੇ ਸਤਿਕਾਰ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ । ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ । ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਮਾਣ-ਸਨਮਾਨ ਨੂੰ ਬਣਾਈ ਰੱਖਣ ਨੂੰ ਤਰਜੀਹ ਦੇ ਰਹੀ ਹੈ ।

Read More : ਮੁੱਖ ਮੰਤਰੀ ਪੰਜਾਬ ਕਰਨਗੇ ਪੰਜ ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *