ਮਾਨ ਸਰਕਾਰ ਨੇ ਕੀਤੇ ਗਊਸ਼ਾਲਾਵਾਂ ਦੇ ਕਰੋੜਾਂ ਬਿਜਲੀ ਬਿੱਲ ਮੁਆਫ : ਕੀਮਤੀ ਭਗਤ

Keemti Bhagat

ਚੰਡੀਗੜ੍ਹ, 24 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਦੇ 100 ਕਰੋੜ ਤੋਂ ਵਧ ਦੇ ਬਿਜਲੀ ਬਿੱਲ ਮੁਆਫ (Electricity bill waiver) ਕੀਤੇ ਗਏ ਹਨ ।

ਕਿੰਨੀਆਂ ਗਊਸ਼ਾਲਾਵਾਂ ਦੇ ਕੀਤੇ ਗਏ ਹਨ ਬਿਜਲੀ ਬਿੱਲ ਮੁਆਫ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਗਊ ਸੇਵਾ ਕਮਿਸ਼ਨ (Punjab Cow Service Commission) ਦੇ ਉਪ-ਚੇਅਰਮੈਨ ਕੀਮਤੀ ਭਗਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੋ ਪੰਜਾਬ ਦੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਗਏ ਹਨ ਉਨ੍ਹਾਂ ਦੀ ਗਿਣਤੀ 518 ਤੋਂ ਵੀ ਵਧ ਹੈ ।

ਹੋਰ ਕੀ ਕੀ ਦੱਸਿਆ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ-ਚੇਅਰਮੈਨ ਨੇ

ਅੰਮ੍ਰਿਤਸਰ ਵਿਖੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਚ ਜਿਲਾ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ । ਉਨ੍ਹਾਂ ਦੱਸਿਆ ਕਿ ਜ਼ਖ਼ਮੀ ਗਊਧਨ ਦੇ ਇਲਾਜ ਅਤੇ ਦੇਖਭਾਲ ਲਈ ਪੰਜਾਬ ਸਰਕਾਰ ਵੱਲੋਂ ਕਮਿਸ਼ਨ ਦੀ ਸਿਫ਼ਾਰਸ਼ ‘ਤੇ 3.6 ਕਰੋੜ ਰੁਪਏ ਦੀ ਲਾਗਤ ਨਾਲ ਗਊਸ਼ਾਲਾਵਾਂ ਨੂੰ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਜਿ਼ਲ੍ਹੇ ਦੀਆਂ 14 ਗਊਸ਼ਾਲਾਵਾਂ ਵੀ ਸ਼ਾਮਲ ਹਨ ।

ਕਿੰਨੇ ਰੁਪਏ ਦਿੰਦੀ ਹੈ ਪੰਜਾਬ ਸਰਕਾਰ ਪ੍ਰਤੀ ਗਾਂ ਦੀ ਸਾਂਭ ਸੰਭਾਲ ਲਈ

ਵਾਈਸ ਚੇਅਰਮੈਨ (Vice Chairman) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿੱਚ ਰੱਖੇ ਹਰੇਕ ਗਊਧਨ ਦੀ ਸਾਂਭ-ਸੰਭਾਲ ਲਈ ਰੋਜ਼ਾਨਾ 61 ਰੁਪਏ ਦੇਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੀਟਿੰਗ ਕਰਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਾਵਾਰਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਬਿਹਤਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਵੀ ਬੇਸਹਾਰਾ ਗਊਧਨ ਸੜਕਾਂ ‘ਤੇ ਲਾਵਾਰਿਸ ਨਾ ਘੁੰਮੇ ।

Read More : ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *