ਮਾਨਸਾ, 15 ਅਕਤੂਬਰ 2026 : ਮਾਨਸਾ (Mansa) ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਐਸ. ਐੈਸ. ਪੀ. ਵਲੋਂ ਐਸ. ਐਚ. ਓ. ਨੂੰ ਮੁਅੱਤਲ (SHO suspended) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਐਸ. ਐਚ. ਓ.
ਮਿਲੀ ਜਾਣਕਾਰੀ ਅਨੁਸਾਰ ਮਾਨਸਾ ਦੇ ਐਸ. ਐਸ. ਪੀ. ਵੈਭਵ ਚੌਧਰੀ (SSP Vaibhav Chaudhary) ਵਲੋਂ ਜੋ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ ਨੂੰ ਦੇਖਦਿਆਂ ਇਕ ਵੱਡੀ ਕਾਰਵਾਈ ਕਰਦਿਆਂ ਮਾਨਸਾ ਸਿਟੀ ਥਾਣੇ ਦੀ ਸਟੇਸ਼ਨ ਹਾਊਸ ਅਫ਼ਸਰ (ਐਸ. ਐਚ. ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ ਦੀ ਪਛਾਣ ਬੇਅੰਤ ਕੌਰ ਦੇ ਤੌਰ ‘ਤੇ ਹੋਈ ਹੈ । ਇਸ ਤੋਂ ਇਲਾਵਾ ਡੀ. ਐਸ. ਪੀ. ਹਰਜਿੰਦਰ ਸਿੰਘ ਗਿੱਲ ਵਿਰੁੱਧ ਜਾਂਚ ਲਈ ਡਾਇਰੈਕਟਰ ਜਨਰਲ ਆਫ਼ ਪੁਲਸ ਦਫ਼ਤਰ ਨੂੰ ਸਿਫ਼ਾਰਸ਼ ਭੇਜੀ ਗਈ ਹੈ ।
ਵੱਖ-ਵੱਖ ਥਾਵਾਂ ‘ਤੇ ਪੰਜਾਬ ਬੰਦ ਦਾ ਰਿਹਾ ਵਿਆਪਕ ਅਸਰ
ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਵੱਖ-ਵੱਖ ਮੰਗਾਂ ਦੀ ਪੂਰਤੀ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ ।ਅੱਜ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖੇ ਗਏ ਇਸ ਬੰਦ ਕਾਰਨ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ, ਕਾਲਜ ਅਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ। ਹਾਲਾਂਕਿ ਸਰਕਾਰੀ ਸਕੂਲ ਖੁੱਲ੍ਹੇ ਹਨ ਪਰ ਵਿਦਿਆਰਥੀਆਂ ਦੀ ਹਾਜ਼ਰੀ ਨਾ-ਮਾਤਰ ਹੈ । ਬਠਿੰਡਾ ਵਿੱਚ ਸਿੱਧੂਪੁਰ ਕਿਸਾਨ ਜਥੇਬੰਦੀ ਵੱਲੋਂ ਬਠਿੰਡਾ-ਚੰਡੀਗੜ੍ਹ ਹਾਈਵੇਅ ਨੂੰ ਜਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ ਹੈ ।
ਬਠਿੰਡਾ ਅਤੇ ਫਰੀਦਕੋਟ ਵਿਖੇ ਕਿਸਾਨ ਆਗੂ ਹਿਰਾਸਤ ਵਿਚ
ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਦੇਖਦੇ ਹੋਏ ਬਠਿੰਡਾ ਅਤੇ ਫਰੀਦਕੋਟ ਵਿੱਚ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ । ਬੰਦ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਜਿਵੇਂ ਹਸਪਤਾਲ, ਐਂਬੂਲੈਂਸ, ਮੈਡੀਕਲ ਸਟੋਰ ਅਤੇ ਫ਼ਾਇਰ ਬ੍ਰਿਗੇਡ ਨੂੰ ਛੋਟ ਦਿੱਤੀ ਗਈ ਹੈ । ਮ੍ਰਿਤਕ ਦੇ ਪਿਤਾ ਭੀਮ ਸਿੰਘ ਨੇ ਸੀ. ਬੀ. ਆਈ. ਜਾਂਚ ਦੀ ਮੰਗ ‘ਤੇ ਅੜੇ ਰਹਿੰਦਿਆਂ ਅਜੇ ਤੱਕ ਲਾਸ਼ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ ।
Read More : ਪੁਲਸ ਨੇ ਕੀਤਾ ਅਸ਼ਵਨੀ ਵਲੋਂ ਕੀਤੀਆਂ ਗਈਆਂ ਫੋਨ ਕਾਲਸ ਦਾ ਖੁਲਾਸਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪਰਵਿੰਦਰ ਝੋਟਾ ਕਤਲ ਕਾਂਡ ਮਾਮਲੇ ਵਿਚ ਮਾਨਸਾ ਦੀ ਐਸ. ਐਚ. ਓ. ਮੁਅੱਤਲ”