ਰਾਜਪੁਰਾ, 28 ਅਪ੍ਰੈਲ 2026 : ਅੰਬਾਲਾ ਤੋਂ ਅੰਮ੍ਰਿਤਸਰ ਰੇਲ ਫਰੰਟ ਕੋਰੀਡੋਰ ਲਾਈਨ ਤੇ ਬੀਤੀ ਦੇਰ ਰਾਤ ਇਕ ਜਬਰਦਸਤ ਬੰਬ ਧਮਾਕਾ (Bomb explosion) ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਦੋਂ ਵਾਪਰੀ ਇਹ ਘਟਨਾ
ਮਿਲੀ ਜਾਣਕਾਰੀ ਅਨੁਸਾਰ ਅੰਬਾਲਾ ਤੋਂ ਅੰਮ੍ਰਿਤਸਰ ਰੇਲ ਫਰੰਟ (Ambala to Amritsar rail front) ਕੋਰੀਡੋਰ ਲਾਈਨ ’ਤੇ ਬੀਤੀ ਦੇਰ ਰਾਤ ਨੂੰ ਜੋ ਬੰਬ ਧਮਾਕਾ ਹੋਇਆ ਇਹ ਘਟਨਾ ਬੀਤੀ ਰਾਤ ਲਗਭਗ 8 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਰਾਜਪੁਰਾ-ਸ਼ੰਭੂ ਦੇ ਨੇੜੇ ਹੋਇਆ ਹੈ । ਸੂਚਨਾ ਮਿਲਦਿਆਂ ਹੀ ਰੇਲਵੇ ਪ੍ਰੋਟੈਕਸ਼ਨ ਫੋਰਸ, ਸਰਕਾਰੀ ਰੇਲਵੇ ਪੁਲਿਸ ਅਤੇ ਸਥਾਨਕ ਪੁਲਸ ਦੇ ਸੀਨੀਅਰ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ।
ਘਟਨਾ ਵਾਲੀ ਥਾਂ ‘ਤੇ ਇਕ ਲਾਸ ਵੀ ਹੋਈ ਹੈ ਬਰਾਮਦ
ਘਟਨਾ ਦੇ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾਉਣ ਵਿੱਚ ਮਦਦ ਕਰਨ ਲਈ ਫੋਰੈਂਸਿਕ ਮਾਹਿਰਾਂ (Forensic experts) ਦੀ ਭਰਤੀ ਕੀਤੀ ਜਾ ਰਹੀ ਹੈ, ਇਹ ਪਤਾ ਲਗਾਉਣ ਦੇ ਉਦੇਸ਼ ਨਾਲ ਕਿ ਕੀ ਇਹ ਕਿਸੇ ਵੱਡੀ ਸਾਜਿ਼ਸ਼ ਦਾ ਹਿੱਸਾ ਸੀ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਘਟਨਾ ਵਾਲੇ ਤੋਂ ਇਕ ਵਿਅਕਤੀ ਦੀ ਲਾਸ਼ ਵੀ ਮਿਲੀ ਜੋ ਧਮਾਕੇ ਕਾਰਨ ਬੁਰੀ ਤਰ੍ਹਾਂ ਨੁਕਸਾਨ ਜਾ ਚੁੱਕੀ ਸੀ ।
Read More : ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਹੋਇਆ ਜ਼ਬਰਦਸਤ ਧਮਾਕਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
