ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੜਕੀ ਨਾਲ ਇਲਾਜ ਬਹਾਨੇ ਕੀਤਾ ਗਿਆ ਜਬਰ ਜਨਾਹ

Rape

ਫਿਰੋਜ਼ਪੁਰ, 30 ਮਈ 2026 : ਪੰਜਾਬ ਦੇ ਜਿਲਾ ਫਿਰੋਜਪੁਰ (Ferozepur) ਵਿਖੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੜਕੀ ਨਾਲ ਦੋ ਵਿਅਕਤੀਆਂ ਵਲੋਂ ਇਲਾਜ ਬਹਾਨੇ ਜਬਰ ਜਨਾਹ (Rape) ਕੀਤਾ ਗਿਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਵਿਖੇ ਜੋ ਇਕ ਮਾਨਸਿਕ ਤੌਰ ‘ਤੇ ਪ੍ਰੇ਼ਸ਼ਾਨ (Mentally disturbed) ਲੜਕੀ ਦਾ ਇਲਾਜ ਕਰਨ ਦੇ ਬਹਾਨੇ ਦੋ ਵਿਅਕਤੀਆਂ ਵਲੋਂ ਜਬਰ ਜਨਾਹ ਕੀਤਾ ਗਿਆ ਦਾ ਨਾਮ ਬਾਬਾ ਸੁਖਬੀਰ ਸਿੰਘ ਉਰਫ ਗੁੱਲੂ ਪੁੱਤਰ ਲੱਖਾ ਸਿੰਘ ਤੇ ਰਾਹੁਲ ਸ਼ਾਮਲ ਹਨ । ਮਾਮਲੇ ਦੀ ਜਾਂਚ ਕਰ ਰਹੇ ਐੱਸ.ਆਈ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੀੜ੍ਹਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੁਖਬੀਰ ਸਿੰਘ ਅਤੇ ਰਾਹੁਲ ਖ਼ਿਲਾਫ਼ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਕੀ ਹੈ ਪੂਰਾ ਮਾਮਲਾ

ਪੀੜ੍ਹਤਾ ਨੇ ਦੱਸਿਆ ਕਿ ਉਕਤ ਬਾਬੇ ਨੇ ਉਸ ਦੇ ਮਾਪਿਆਂ ਨੂੰ ਵਰਗਲਾ ਕੇ ਲੜਕੀ ਨੂੰ 15 ਫਰਵਰੀ ਨੂੰ ਇਕੱਲਿਆਂ ਉਸ ਕੋਲ ਭੇਜਣ ਲਈ ਕਿਹਾ । ਬਾਬੇ ਦੇ ਕਹਿਣ ’ਤੇ ਜਦੋਂ ਉਹ ਇਕੱਲੀ ਉੱਥੇ ਪਹੁੰਚੀ ਤਾਂ ਸੁਖਬੀਰ ਸਿੰਘ ਉਰਫ਼ ਗੁੱਲੂ ਅਤੇ ਉਸ ਦੇ ਸਾਥੀ ਰਾਹੁਲ ਪੁੱਤਰ ਮੰਨਾ ਸਿੰਘ ਨੇ ਉਸ ਨੂੰ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ । ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਪੁਰਾਣਾ ਕੱਚਾ ਜ਼ੀਰਾ ਰੋਡ ’ਤੇ ਇਕ ਹੋਟਲ ’ਚ ਲਿਜਾ ਕੇ ਉਸ ਨਾਲ ਗ਼ਲਤ ਕੰਮ ਕੀਤਾ ।

ਮੁਲਜਮਾਂ ਨੇ ਦਿੱਤੀ ਸੀ ਲੜਕੀ ਨੂੰ ਧਮਕੀ

ਪੀੜਤ ਲੜਕੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਵੀ ਦੱਸਿਆ ਤਾਂ ਉਹ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦੇਣਗੇ । ਇਸ ਡਰ ਕਾਰਨ ਉਹ ਕਾਫੀ ਸਮਾਂ ਚੁੱਪ ਰਹੀ, ਪਰ ਉਸ ਨੇ ਆਪਣੇ ਮਾਤਾ-ਪਿਤਾ ਨੂੰ ਸਾਰੀ ਗੱਲਬਾਤ ਦੱਸੀ । ਪਰਿਵਾਰ ਵੱਲੋਂ ਤੁਰੰਤ ਲੜਕੀ ਨੂੰ ਸਿਵਲ ਹਸਪਤਾਲ ਮਮਦੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਮੈਡੀਕਲ ਮੁਆਇਨਾ ਕੀਤਾ ਗਿਆ ।

Read More : ਮਾਂ ਦੇ ਪ੍ਰੇਮੀ ਨੇ ਕਰ ਦਿੱਤਾ ਮਾਸੂਮ ਬੱਚੀ ਨਾਲ ਜਬਰ ਜਨਾਹ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *