ਪਟਿਆਲਾ, 8 ਸਤੰਬਰ 2026 : ਰਾਸ਼ਟਰੀ ਘੱਟ ਗਿਣਤੀ ਕਮਿਸ਼ਨ (National Minorities Commission) ਦੇ ਚੇਅਰਮੈਨ ਹਰਜੀਤ ਗਰੇਵਾਲ ਵਲੋਂ ਅੱਜ ਰਾਜਿੰਦਰਾ ਹਸਪਤਾਲ ਵਿਖੇ ਮੋਹਨਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ ।
ਚੇਅਰਮੈਨ ਨੇ ਮੋਹਨਜੀਤ ਨਾਲ ਮੁਲਾਕਾਤ ਦੌਰਾਨ ਕੀਤੀ ਜਾਣਕਾਰੀ ਪ੍ਰਾਪਤ
ਮਿਲੀ ਜਾਣਕਾਰੀ ਅਨੁਸਾਰ ਕਮਿਸ਼ਨ ਦੇ ਚੇਅਰਮੈਨ ਵਲੋਂ ਮੁਲਾਕਾਤ ਦੌਰਾਨ ਮੋਹਨਜੀਤ ਸਿੰਘ (Mohanjit Singh) ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਘਟਨਾ ਸਬੰਧੀ ਉਨ੍ਹਾਂ ਦੀ ਗੱਲ ਸੁਣੀ ਗਈ । ਉਨ੍ਹਾਂ ਨੇ ਕਮਿਸ਼ਨ ਕੋਲ ਦਰਜ ਕਰਵਾਈ ਗਈ ਸਿ਼ਕਾਇਤ ਵਿੱਚ ਲਗਾਏ ਗਏ ਦੋਸ਼ਾਂ ਅਤੇ ਘਟਨਾ ਨਾਲ ਸਬੰਧਤ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ । ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਮੋਹਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਿ਼ਕਾਇਤ ਪ੍ਰਾਪਤ ਹੋਈ ਸੀ ।
ਕਮਿਸ਼ਨ ਨੇ ਪੰਜਾਬ ਤੋਂ ਮੰਗੀ 10 ਦਿਨਾਂ ਵਿੱਚ ਰਿਪੋਰਟ
ਪ੍ਰਾਪਤ ਸੂਚਨਾ ਮੁਤਾਬਕ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵੱਲੋਂ ਇਸ ਸਿ਼ਕਾਇਤ ਦਾ ਪਹਿਲਾਂ ਹੀ ਨੋਟਿਸ ਲੈਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਨੂੰ ਪੱਤਰ ਲਿਖ ਕੇ 10 ਦਿਨਾਂ ਦੇ ਅੰਦਰ ਰਿਪੋਰਟ ਮੰਗੀ ਗਈ ਹੈ । ਕਮਿਸ਼ਨ ਵੱਲੋਂ ਮਾਮਲੇ ਦੀ ਤੱਥਾਤਮਕ ਸਥਿਤੀ, ਹੁਣ ਤੱਕ ਕੀਤੀ ਗਈ ਕਾਰਵਾਈ, ਜਾਂਚ/ਕਾਰਵਾਈ ਦੀ ਮੌਜੂਦਾ ਸਥਿਤੀ ਅਤੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਸਬੰਧੀ ਹੋਰ ਲੋੜੀਂਦੀ ਜਾਣਕਾਰੀ ਮੰਗੀ ਗਈ ਹੈ । ਪੰਜਾਬ ਪੁਲਿਸ ਵੱਲੋਂ ਪ੍ਰਾਪਤ ਰਿਪੋਰਟ ਅਤੇ ਉਪਲਬਧ ਰਿਕਾਰਡ ਦਾ ਕਮਿਸ਼ਨ ਵੱਲੋਂ ਵਿਸਥਾਰ ਨਾਲ ਅਧਿਐਨ ਕੀਤਾ ਜਾਵੇਗਾ ਅਤੇ ਕਮਿਸ਼ਨ ਆਪਣੇ ਕਾਨੂੰਨੀ ਅਧਿਕਾਰ ਖੇਤਰ ਅਨੁਸਾਰ ਅਗਲੀ ਢੁੱਕਵੀਂ ਕਾਰਵਾਈ ਬਾਰੇ ਫੈਸਲਾ ਲਵੇਗਾ ।
ਕੀ ਆਖਿਆ ਕਮਿਸ਼ਨ ਚੇਅਰਮੈਨ ਗਰੇਵਾਲ ਨੇ
ਮੋਹਨਜੀਤ ਸਿੰਘ ਸ਼ੇਰੋਂ ਨਾਲ ਮੁਲਾਕਾਤ ਤੋਂ ਬਾਅਦ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ (Harjit Singh Grewal) ਨੇ ਆਖਿਆ ਹੈ ਕਿ ਕਮਿਸ਼ਨ ਵਲੋਂ ਅਧਿਕਾਰੀਆਂ ਤੋਂ ਪ੍ਰਾਪਤ ਰਿਪੋਰਟ ਅਤੇ ਉਪਲਬਧ ਰਿਕਾਰਡ ਦਾ ਵਿਸਥਾਰ ਨਾਲ ਅਧਿਐਨ ਕਰਨ ਤੋਂ ਬਾਅਦ ਕਮਿਸ਼ਨ ਆਪਣੇ ਕਾਨੂੰਨੀ ਅਧਿਕਾਰ ਖੇਤਰ ਅਨੁਸਾਰ ਅਗਲੀ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ ।
ਕੀ ਸੀ ਪੂਰਾ ਮਾਮਲਾ
ਪੰਜਾਬ ਦੇ ਜਿਲਾ ਸੰਗਰੂਰ ਦੇ ਪਿੰਡ ਸ਼ੇਰੋਂ ਦੇ ਵਸਨੀਕ ਜੋ ਲੰਘੇ ਦਿਨਾਂ ਪੁਲਸ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਤਸ਼ੱਦਦ ਕੀਤਾ ਗਿਆ ਸੀ ਦਾ ਕਾਰਨ ਮੋਹਨਜੀਤ ਸਿੰਘ ਸ਼ੇਰੋਂ ਵਲੋਂ ਦਿੱਤੀ ਗਈ ਸਿਕਾਇਤ ਅਨੁਸਾਰ ਮੋਹਨਜੀਤ ਸਿੰਘ ਵੱਲੋਂ ਰਾਜ ਵਿੱਚ ਨਸਿ਼ਆਂ ਦੀ ਸਮੱਸਿਆ ਦੇ ਵਿਰੋਧ ਦੇ ਪ੍ਰਤੀਕ ਵਜੋਂ ਕਥਿਤ ਤੌਰ ’ਤੇ ਕਾਲਾ ਝੰਡਾ ਦਿਖਾਇਆ ਗਿਆ ਸੀ । ਸਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਤਸ਼ੱਦਦ ਕੀਤਾ ਗਿਆ, ਜਿਸ ਵਿੱਚ ਸੱਟਾਂ ਮਾਰਨ ਅਤੇ ਬਿਜਲੀ ਦੇ ਝਟਕੇ ਦੇਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ ।
ਹੋਰ ਕੀ ਕੀ ਦੋਸ਼ ਲਗਾਏ ਗਏ ਹਨ ਸਿ਼ਕਾਇਤ ਵਿਚ
ਸ਼ੇਰੋ਼ ਵਲੋਂ ਦਿੱਤੀ ਸਿ਼ਕਾਇਤ ਵਿੱਚ ਉਨ੍ਹਾਂ ਦੀ ਧਾਰਮਿਕ ਪਹਿਚਾਣ ਅਤੇ ਧਾਰਮਿਕ ਮਰਿਆਦਾ ਨਾਲ ਸਬੰਧਤ ਗੰਭੀਰ ਦੋਸ਼ ਵੀ ਲਗਾਏ ਗਏ ਹਨ, ਜਿਨ੍ਹਾਂ ਵਿੱਚ ਕਥਿਤ ਤੌਰ ’ਤੇ ਉਨ੍ਹਾਂ ਦਾ ਜੂੜਾ ਜ਼ਬਰਦਸਤੀ ਖੋਲ੍ਹਣਾ ਅਤੇ ਵਾਲਾਂ ਤੇ ਦਾੜ੍ਹੀ ਨੂੰ ਖਿੱਚਣਾ ਸ਼ਾਮਲ ਹੈ । ਇਸ ਤੋਂ ਇਲਾਵਾ ਪੁਲਸ ਕਰਮਚਾਰੀਆਂ ਵੱਲੋਂ ਉਨ੍ਹਾਂ ਦੀ ਮਾਤਾ ਅਤੇ ਭੈਣ ਨਾਲ ਕਥਿਤ ਦੁਰਵਿਵਹਾਰ ਦੇ ਦੋਸ਼ ਵੀ ਲਗਾਏ ਗਏ ਹਨ ।
Read More : ਕੈਪਟਨ ਅਮਰਿੰਦਰ ਭਾਜਪਾ ਵਿਚ ਹਨ ਤੇ ਭਾਜਪਾ ਵਿਚ ਹੀ ਰਹਿਣਗੇ : ਜੈਇੰਦਰ ਕੌਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
