ਨਾਭਾ 13 ਨਵੰਬਰ 2025 : ਥਾਣਾ ਸਦਰ ਪੁਲਸ ਨੇ ਐਕਸੀਡੈਂਟ ਵਿਚ ਹੋਈ ਇਕ ਵਿਅਕਤੀ ਦੀ ਮੌਤ ਤੇ ਅਣਪਛਾਤੇ ਡਰਾਈਵਰ ਖਿਲਾਫ ਮੁਕਦਮਾ ਦਰਜ ਕੀਤਾ ।
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ
ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਜੋਗਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਥਾਣਾ ਸਦਰ ਨਾਭਾ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਮੇਰਾ ਲੜਕਾ ਸਿਮਰਨਜੀਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਦੋਦਾ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਵਹੀਕਲ ਦੇ ਡਰਾਈਵਰ ਨੇ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਸਿਮਰਨਜੀਤ ਸਿੰਘ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ।
ਪੁਲਸ ਵਲੋਂ ਅਣਪਛਾਤੇ ਡਰਾਇਵਰ ਉੱਪਰ ਮਾਮਲਾ ਦਰਜ
ਪੁਲਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਅਨਪਛਾਤੇ ਵਹੀਕਲ ਤੇ ਡਰਾਈਵਰ ਦੇ ਖਿਲਾਫ ਵੱਖ- ਵੱਖ ਧਰਾਵਾਂ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ।
Read More : ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
