ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿੱਚ ਗੋਲੀਆਂ ਚੱਲਣ ਨਾਲ ਇਕ ਦੀ ਮੌਤ

Jalandhar Shoot

ਜਲੰਧਰ, 12 ਅਕਤੂਬਰ 2026 : ਪੰਜਾਬ ਦੇ ਜਿਲਾ ਜਲੰਧਰ (Jalandhar) ਵਿਖੇ ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ ਹੋਣ ਕਾਰਨ ਇਕ ਮਹਿਲਾ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਕੌਣ ਹੈ ਇਹ ਮਹਿਲਾ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਜਿਸ ਪਿੰਡ ਢੱਡਾ ਵਿਖੇ ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ (Firing) ਹੋਣ ਕਾਰਨ ਇਕ ਮਹਿਲਾ ਦੀ ਮੌਤ ਹੋ ਗਈ ਹੈ ਤੇ ਦੋ ਵਿਅਕਤੀ ਜਖਮੀ ਹੋ ਗਏ ਹਨ ਵਿਚ ਮਹਿਲਾ ਦੀ ਪਛਾਣ 42 ਸਾਲਾ ਅਮਨਦੀਪ ਕੌਰ ਵਾਸੀ ਹੁਸਿ਼ਆਰਪੁਰ ਦੇ ਤੌੌਰ ‘ਤੇ ਹੋਈ ਹੈ ।

ਪੁਲਸ ਨੇ ਮੌੌਕੇ ਤੇ ਪਹੁੰਚ ਕੇ ਕੀਤੀ ਕਾਰਵਾਈ ਸ਼ੁਰੂੂ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਪਤਾਰਾ ਦੀ ਪੁਲਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ । ਜਾਣਕਾਰੀ ਮੁਤਾਬਕ ਜਨਮ ਦਿਨ ਦੀ ਪਾਰਟੀ ਵਿਚ ਬੱਚੇ ਦੇ ਮਾਮੇ ਨੇ ਪਾਰਟੀ ਦੌਰਾਨ ਡਾਂਸ ਕਰਦੇ ਵੇਲੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੋਲੀ ਉਥੇ ਮੌਜੂਦ ਸਾਲੇ ਦੀ ਨੂੰਹ ਅਤੇ ਕੋਲ ਖੜ੍ਹੇ ਫੋਟੋਗ੍ਰਾਫਰ ਅਤੇ ਬੱਚੇ ਨੂੰ ਲੱਗੀ ।

ਕੀ ਦੱਸਿਆ ਐਸ. ਐਚ. ਓ. ਨੇ

ਉਪਰੋਕਤ ਵਾਪਰੇ ਗੋਲੀਬਾਰੀ ਘਟਨਾਕ੍ਰਮ ਸਬੰਧੀ ਮੌਕੇ `ਤੇ ਪਹੁੰਚੇ ਥਾਣਾ ਪਤਾਰਾ ਦੇ ਐਸ. ਐਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਢੱਡਾ ਵਿੱਚ ਜਨਮ ਦਿਨ ਪਾਰਟੀ ਦੌਰਾਨ ਗੋਲੀ ਲੱਗਣ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ ਹੈ । ਉਨ੍ਹਾਂ ਨੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Read More : ਜੰਡਿਆਲਾ ਗੁਰੂ ਵਿਖੇ ਨੌਜਵਾਨਾਂ ਨੇ ਗੋਲੀਬਾਰੀ ਕਰਕੇ ਇਕ ਨੂੰ ਉਤਾਰਿਆ ਮੌਤ ਦੇ ਘਾਟ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *