ਪਾਕਿਸਤਾਨ ਹੋਇਆ ਭਾਰਤ ਨਾਲ ਟੀ-20 ਮੈਚ ਖੇਡਣ ਲਈ ਰਾਜ਼ੀ

Cricket

ਨਵੀਂ ਦਿੱਲੀ, 10 ਫਰਵਰੀ 2026 : ਪਾਕਿਸਤਾਨ ਸਰਕਾਰ (Government of Pakistan) ਵਲੋਂ ਲੰਘੇ ਦਿਨੀਂ ਆਪਣੇ ਐਕਸ ਅਕਾਊਂਟ (X Account) ਤੇ ਪੋਸਟ ਪਾ ਕੇ ਪੁਸ਼ਟੀ ਕੀਤੀ ਹੈ ਕਿ ਟੀ-20 ਵਿਸ਼ਵ ਕੱਪ (T20 World Cup) ਦੌਰਾਨ 15 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡਿਆ ਜਾਵੇਗਾ । 

ਹੋਰ ਕੀ ਆਖਿਆ ਗਿਆ ਹੈ ਐਕਸ ਤੇ ਜਾਰੀ ਕੀਤੀ ਪੋਸਟ ਵਿਚ

ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਸਰਕਾਰ ਨੇ ਜੋ ਸੋਸ਼ਲ ਮੀਡੀਆ ਪਲੇਟਫਾਰਮ (Social media platforms) ਐਕਸ ਤੇ ਪੋਸਟ ਪੋਸਟ ਸਾਂਝੀ ਕੀਤੀ ਹੈ ਵਿੱਚ ਕਿਹਾ ਗਿਆ ਹੈ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਵਿਰੁੱਧ ਮੈਚ ਖੇਡਣ ਦੀ ਅਪੀਲ ਕੀਤੀ । ਇਸ ਤੋਂ ਇਲਾਵਾ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਪ੍ਰਧਾਨ ਅਮੀਨੁਲ ਇਸਲਾਮ ਨੇ ਵੀ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਮੈਚ ਖੇਡਣ ਦੀ ਸਿਫਾਰਸ਼ ਕੀਤੀ ।

ਕੀ ਕਾਰਨ ਸੀ ਭਾਰਤ ਨਾਲ ਮੈਚ ਖੇਡਣ ਤੋਂ ਇਨਕਾਰ ਕਰਨ ਦਾ

ਜਿਕਰਯੋਗ ਹੈ ਕਿ ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ਤੋਂ ਬੰਗਲਾਦੇਸ਼ ਨੂੰ ਬਾਹਰ ਕੀਤੇ ਜਾਣ ਦੇ ਵਿਰੋਧ ਵਿੱਚ 1 ਫਰਵਰੀ ਨੂੰ ਭਾਰਤ ਵਿਰੁੱਧ ਮੈਚ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ । ਹਾਲਾਂਕਿ ਉਹ ਟੂਰਨਾਮੈਂਟ ਦੇ ਬਾਕੀ ਮੈਚ ਖੇਡਣ ਲਈ ਸਹਿਮਤ ਹੋ ਗਿਆ ਸੀ । ਹੁਣ 15 ਫਰਵਰੀ ਨੂੰ ਸ੍ਰੀਲੰਕਾ ਦੇ ਪ੍ਰੇਮਦਾਸ ਸਟੇਡੀਅਮ ’ਚ ਮੈਚ ਖੇਡਿਆ ਜਾਵੇਗਾ ।

Read More : ਸਈਅਦ ਮੁਸ਼ਤਾਕ ਅਲੀ ਟੀ-20 ਟਰਾਫੀ ਕ੍ਰਿਕਟ ਟੂਰਨਾਮੈਂਟ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *