ਪਾਕਿਸਤਾਨੀ ਨਿਊਜ਼ ਐਂਕਰ ਦਾ ਗੋਲੀ ਮਾਰ ਕੇ ਕਰ ਦਿੱਤਾ ਕਤਲ

Pakistani Murder

ਰਾਵਲਪਿੰਡੀ, 10 ਨਵੰਬਰ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਵਿਖੇ ਪਾਕਿਸਤਾਨੀ ਨਿਊਜ਼ ਐਂਕਰ ਦਾ ਬੀਤੇ ਦਿਨੀਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨਿਊਜ਼ ਐਂਕਰ

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਜੋ ਰਾਵਲਪਿੰਡੀ (Rawalpindi) ਦੇ ਗੁਲਸ਼ਨਾਬਾਦ ਇਲਾਕੇ ਵਿਚ ਪਾਕਿਸਤਾਨੀ ਨਿਊਜ਼ ਐਂਕਰ ਦਾ ਉਸ ਦੇ ਘਰ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਰਾਬੀਆ ਅਹਿਸਾਨ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਪਰੋਕਤ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਉਸ ਦੇ ਪਤੀ ਅਹਿਸਾਨ ਤਾਹਿਰ ਖਾਨ ਵਲੋਂ ਖੁਦ ਹੀ ਕਬੂਲ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਪੁਲਸ ਵਲੋਂ ਉਸਨੂੰ ਗ੍ਰਿਫ਼ਤਾਰ (Arrest) ਕਰ ਲਿਆ ਗਿਆ ।

ਕੀ ਦੱਸਿਆ ਮ੍ਰਿਤਕਾ ਦੇ ਪਤੀ ਨੇ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਘਟਨਾ ਸਾਹਮਣੇ ਆਉਣ ਤੋਂ ਬਾਅਦ ਖਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ । ਜਾਂਚ ਦੌਰਾਨ ਪੁਲਸ ਨੇ ਇਕ ਪਿਸਤੌਲ ਬਰਾਮਦ ਕੀਤੀ, ਜਿਸ ਨਾਲ ਕਤਲ ਹੋਣ ਦਾ ਸ਼ੱਕ ਹੈ। ਪੁੱਛਗਿੱਛ ਦੌਰਾਨ ਖਾਨ ਨੇ ਪੁਲਸ ਨੂੰ ਦੱਸਿਆ ਕਿ ਪਿਸਤੌਲ ਗਲਤੀ ਨਾਲ ਚੱਲ ਗਈ ਜਦੋਂ ਉਹ ਇਸ ਨੂੰ ਸੰਭਾਲ ਰਿਹਾ ਸੀ । ਉਸ ਨੇ ਅੱਗੇ ਦਾਅਵਾ ਕੀਤਾ ਕਿ ਉਸ ਨੂੰ ਨਹੀਂ ਪਤਾ ਸੀ ਕਿ ਇਹ ਲੋਡ ਕੀਤੀ ਹੋਈ ਸੀ ।

Read More : ਘਰ ਦੇ ਬਾਹਰ ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪਾਕਿਸਤਾਨੀ ਨਿਊਜ਼ ਐਂਕਰ ਦਾ ਗੋਲੀ ਮਾਰ ਕੇ ਕਰ ਦਿੱਤਾ ਕਤਲ”

Leave a Reply

Your email address will not be published. Required fields are marked *