ਪਰਵਿੰਦਰ ਦੇ ਪਿਤਾ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਮੰਗ

Bheem Singh

ਬਠਿੰਡਾ, 15 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਕਤਲ ਕਰ ਦਿੱਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ (Prime Minister and Home Minister) ਤੋਂ ਮੰਗ ਕੀਤੀ ਗਈ ਹੈ ।

ਕੀ ਮੰਗ ਕੀਤੀ ਗਈ ਹੈ ਇਕ ਪਿਤਾ ਵਲੋਂ

ਮਿਲੀ ਜਾਣਕਾਰੀ ਅਨੁਸਾਰ ਨਸਿ਼ਆਂ ਵਿਰੁੱਧ ਆਪਣੀ ਲੜਾਈ ਜਾਰੀ ਰੱਖਣ ਵਾਲੇ ਮਾਨਸਾ ਨਿਵਾਸੀ ਜਿਸ ਪਰਵਿੰਦਰ ਸਿੰਘ ਝੋਟਾ (Parvinder Singh Jhota) ਦਾ ਮੰਗਲਵਾਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਪਿਤਾ ਭੀਮ ਸਿੰਘ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦੁਆਇਆ ਜਾਵੇ ਅਤੇ ਮਾਮਲੇ ਦੀ ਜਾਂਚ (Investigation of the matter) ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਤੋਂ ਕਰਵਾਈ ਜਾਵੇ ।

ਕੀ ਦੋਸ਼ ਲਗਾਇਆ ਭੀਮ ਸਿੰਘ ਨੇ

ਪਰਵਿੰਦਰ ਝੋਟਾ ਦੇ ਪਿਤਾ ਨੇ ਦੋਸ਼ ਲਗਾਇਆ ਕਿ ਝੋਟਾ ਵੱਲੋਂ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਸ਼ੁਰੂ ਕੀਤੇ ਜਾਣ ਕਾਰਨ ਕਈ ਸਿਆਸਤਦਾਨ ਅਤੇ ਸਰਕਾਰੀ ਅਧਿਕਾਰੀ ਉਸ ਤੋਂ ਨਾਰਾਜ਼ ਸਨ । ਸਿ਼ਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਕਤਲ ਦੀ ਸਾਜਿ਼ਸ਼ ਪਹਿਲਾਂ ਹੀ ਰਚੀ ਗਈ ਸੀ ਅਤੇ ਇਸ ਵਿੱਚ ਕੁੱਝ ਅਣਪਛਾਤੇ ਸਿਆਸਤਦਾਨਾਂ, ਪੁਲਸ ਮੁਲਾਜ਼ਮਾਂ ਅਤੇ ਨਸ਼ਾ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਸੀ ।

ਮੈਨੂੰ ਪੰਜਾਬ ਪੁਲਸ ਦੀ ਜਾਂਚ ਤੇ ਭਰੋਸਾ ਨਹੀਂ : ਭੀਮ ਸਿੰਘ

ਪੀੜ੍ਹਤ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਭਰੋਸਾ ਨਹੀਂ ਹੈ । ਉਨ੍ਹਾਂ ਕਿਹਾ ਕਿ ਝੋਟਾ ਦਾ ਅੰਤਿਮ ਸਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਕੇਂਦਰੀ ਜਾਂਚ ਏਜੰਸੀ ਜਾਂਚ ਸ਼ੁਰੂ ਨਹੀਂ ਕਰੇਗੀ ਜਾਂ ਮਾਮਲਾ ਕਿਸੇ ਮੌਜੂਦਾ ਜੱਜ ਨੂੰ ਨਹੀਂ ਸੌਂਪਿਆ ਜਾਵੇਗਾ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿੱਚ ਭੀਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਮੁੱਕੇਬਾਜ਼ ਅਤੇ ਕ੍ਰਿਕਟਰ ਸੀ । ਪੰਜਾਬ ਵਿੱਚ ਨਸਿ਼ਆਂ ਕਾਰਨ ਹੋ ਰਹੀਆਂ ਮੌਤਾਂ ਤੋਂ ਦੁਖੀ ਹੋ ਕੇ ਉਹ ਨਸ਼ਿਆਂ ਵਿਰੁੱਧ ਲੜ ਰਿਹਾ ਸੀ ।

Read More : ਪਰਵਿੰਦਰ ਝੋਟਾ ਕਤਲ ਕਾਂਡ ਵਿਚ ਪੁਲਸ ਨੇ ਕੀਤੀ ਐਫ. ਆਈ. ਆਰ. ਦਰਜ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਪਰਵਿੰਦਰ ਦੇ ਪਿਤਾ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਮੰਗ”

Leave a Reply

Your email address will not be published. Required fields are marked *