ਪਟਿਆਲਾ , 14 ਨਵੰਬਰ 2025 : ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ-ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਜਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ-14 ਪੀ. ਐਮ. ਸ਼ੀ੍ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ ।
ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ਜਿੱਤੀ
ਜਿਲਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਓਵਰਆਲ ਟਰਾਫੀ ਜਿੱਤੀ, ਦੂਜੇ ਸਥਾਨ ਤੇ ਤਰਨਤਾਰਨ ਅਤੇ ਬਠਿੰਡਾ ਅਤੇ ਤੀਜੇ ਸਥਾਨ ਜਲੰਧਰ ਤੇ ਲੁਧਿਆਣਾ ਰਹੇ । ਇਸ ਮੌਕੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਬਿਕਰਮਜੀਤ ਸਿੰਘ, ਬਲਕਾਰ ਸਿੰਘ, ਗੌਰਵ ਬਿਰਦੀ, ਗੁਰਪ੍ਰੀਤ ਸਿੰਘ ਝੰਡਾ, ਲਖਵਿੰਦਰ ਸਿੰਘ, ਦੀਪਇੰਦਰ ਸਿੰਘ ਟਿਵਾਣਾ, ਲਵਪਰੀਤ ਸਿੰਘ, ਰਜਤ ਅਰੋੜਾ, ਸ਼ਿਵ ਕੁਮਾਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ ।
Read More : ਪੈਨਸ਼ਨਰ ਸੇਵਾ ਮੇਲੇ ਦਾ ਵਧੀਕ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਸਿਮਰਜੀਤ ਕੌਰ ਵੱਲੋਂ ਜਾਇਜ਼ਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
