ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ

Amar Noori

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਪ੍ਰਸਿੱਧ ਪੰਜਾਬੀ ਗਾਇਕਾ (Punjabi singer)  ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ । ਜਿਸ ਵਿੱਚ ਧਮਕੀ ਦੇਣ ਵਾਲੇ ਨੇ ਮੰਗ ਕੀਤੀ ਹੈ ਕਿ ਉਸਦਾ ਪੁੱਤਰ ਜੋ ਸੰਗੀਤ ਅਤੇ ਗਾਇਕੀ ਵਿਚ ਕੰਮ ਕਰਦਾ ਹੈ ਉਹ ਗਾਉਣਾ ਬੰਦ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ ।

ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਦੱਸਿਆ ਇੰਸਪੈਕਟਰ ਗੁਰਮੀਤ

ਗਾਇਕਾ ਨੂਰੀ ਨੂੰ ਧਮਕੀ (threat) ਦੇਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਇੰਸਪੈਕਟਰ ਗੁਰਮੀਤ ਦੱਸਿਆ ਹੈ । ਇਸ ਸਬੰਧੀ ਪੰਜਾਬ ਪੁਲਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਘਟਨਾ ਨੇ ਕਲਾ ਜਗਤ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ।

ਧਮਕੀ ਭਰਿਆ ਫੋਨ ਮਿਲਣ ਤੋਂ ਬਾਅਦ ਅਮਰ ਨੂਰੀ ਅਤੇ ਉਸਦਾ ਪਰਿਵਾਰ ਬਹੁਤ ਡਰ ਗਏ ਹਨ। ਉਨ੍ਹਾਂ ਨੇ ਤੁਰੰਤ ਪੁਲਸ ਨਾਲ ਸੰਪਰਕ ਕੀਤਾ ਅਤੇ ਇੱਕ ਲਿਖਤੀ ਸਿਕਾਇਤ ਦਰਜ ਕਰਵਾਈ ਹੈ । ਜਿਸ ਵਿੱਚ ਉਨ੍ਹਾਂ ਨੇ ਕਾਲ ਦੇ ਵੇਰਵੇ, ਕਾਲ ਕਰਨ ਵਾਲੇ ਦੀ ਭਾਸ਼ਾ ਅਤੇ ਧਮਕੀ ਦੀ ਗੰਭੀਰਤਾ ਦਾ ਵੇਰਵਾ ਦਿੱਤਾ ਹੈ ਤਾਂ ਜੋ ਪੁਲਸ ਨੂੰ ਪਤਾ ਲਗਾਉਣ ਵਿਚ ਮਦਦ ਮਿਲ ਸਕੇ ।

Read More : ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *