ਪਨਾਮਾ, 10 ਅਕਤੂਬਰ 2026 : ਮੱਧ ਅਮਰੀਕੀ ਦੇਸ਼ ਪਨਾਮਾ (Panama) ਵਿਖੇ ਬੀਤੇ ਦਿਨ ਸ਼ੁੱਕਰਵਾਰ ਨੂੰ ਜ਼ਬਰਦਸਤ ਭੂਚਾਲ ਦੇ ਝਟਕੇ ਲੱਗਣ ਦੇ ਕਾਰਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਕਿੰਨੀ ਤੀਬਰਤਾ ਨਾਲ ਆਇਆ ਸੀ ਭੂਚਾਲ
ਪ੍ਰਾਪਤ ਸੂਚਨਾ ਮੁੁਤਾਬਕ ਮੱਧ ਅਮਰੀਕੀ ਦੇਸ਼ ਪਨਾਮਾ ਵਿੱਚ ਸ਼ੁੱਕਰਵਾਰ ਨੂੰ ਜੋ ਭੂਚਾਲ (earthquake) ਆਇਆ ਸੀ ਦੀ ਤੀਬਰਤਾ 7.6 ਸੀ ਤੇ ਇਸ ਦੇ ਝਟਕੇ ਰਾਜਧਾਨੀ ਪਨਾਮਾ ਸਿਟੀ ਵਿੱਚ ਵੀ ਮਹਿਸੂਸ ਕੀਤੇ ਗਏ । ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਭੂਚਾਲ ਦੀ ਤੀਬਰਤਾ (Intensity) 8.0 ਦਰਜ ਕੀਤੀ ਅਤੇ ਦੱਸਿਆ ਕਿ ਇਹ ਦੇਸ਼ ਦੇ ਦੱਖਣੀ ਤੱਟ ਨੇੜੇ ਆਇਆ । ਕਈ ਰਿਪੋਰਟਾਂ ਵਿਚ ਇਸ ਦੀ ਤੀਬਰਤਾ ਤੋਂ 8 ਦੱਸੀ ਜਾ ਰਹੀ ਹੈ ।
ਭੂਚਾਲ ਤੀਬਰਤਾ ਦੇ ਚਲਦਿਆਂ ਸੁਨਾਮੀ ਦੀ ਪ੍ਰਗਟਾਈ ਜਾ ਰਹੀ ਹੈ ਚਿੰਤਾ
ਪਨਾਮਾ ਦਾ ਕੌਮਾਂਤਰੀ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ ਹੈ । ਭੂਚਾਲ ਦੇ ਝਟਕਿਆਂ ਤੋਂ ਬਾਅਦ ਕਈ ਸੂਬਿਆਂ ਵਿਚ ਬਿਜਲੀ ਸਪਲਾਈ ਠੱਪ ਹੋ ਗਈ ਹੈ । ਭੂਚਾਲ ਦੀ ਤੀਬਰਤਾ ਨੂੰ ਦੇਖਦਿਆਂ ਸੁਨਾਮੀ ਦੇ ਖ਼ਤਰੇ ਬਾਰੇ ਵੀ ਚਿੰਤਾ ਪ੍ਰਗਟਾਈ ਜਾ ਰਹੀ ਹੈ । ਪਨਾਮਾ ਸਿਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਹਾਲੇ ਤੱਕ ਜਾਨੀ-ਮਾਲੀ ਨੁਕਸਾਨ, ਇਮਾਰਤਾਂ ਨੂੰ ਹੋਏ ਨੁਕਸਾਨ ਜਾਂ ਲੋਕਾਂ ਦੇ ਜ਼ਖ਼ਮੀ ਹੋਣ ਬਾਰੇ ਕੋਈ ਵੇਰਵਾ ਸਾਹਮਣੇ ਨਹੀਂ ਆਇਆ ।
Read More : ਉਤਰਾਖੰਡ ਵਿਚ ਸਵੇਰੇ ਸਵੇਰੇ ਲੱਗੇ ਭੂਚਾਲ ਦੇ ਜਬਰਦਸਤ ਝਟਕੇ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
