ਪ੍ਰੋ. ਚੰਦੂਮਾਜਰਾ ਦੇ ਸਪੁੱਤਰ ਹਰਿੰਦਰਪਾਲ ਨੇ ਛੱਡਿਆ ਅਕਾਲੀ ਦਲ ਪੁਨਰ ਸੁਰਜੀਤ

Harinderpal Chandumajra

ਪਟਿਆਲਾ, 5 ਨਵੰਬਰ 2026 : ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ (Harinderpal Singh Chandumajra) ਵਲੋਂ ਵੀ ਪ੍ਰੋ਼. ਚੰਦੂਮਾਜਰਾ ਵਾਂਗ ਅਕਾਲੀ ਦਲ ਪੁਨਰ ਸੁਰਜੀਤ ਛੱਡ ਦਿੱਤਾ ਗਿਆ ਹੈ ।

ਕੀ ਆਖਿਆ ਹਰਿੰਦਰਪਾਲ ਚੰਦੂਮਾਜਰਾ ਨੇ

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਅਕਾਲੀ ਦਲ ਪੁਨਰ ਸੁਰਜੀਤ (Akali Dal Punar Surjit) ਛੱਡਣ ਦਾ ਆਪਣੇ ਸਾਥੀਆਂ ਸਮੇਤ ਐਲਾਨ ਕਰਦਿਆਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਹੈ ।

ਉਨ੍ਹਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਦਾ ਸਿਆਸੀ ਜੀਵਨ ਪੰਜਾਬ ਦੇ ਸੰਘਰਸ਼ਾਂ ਅਤੇ ਪੰਥਕ ਮੁੱਦਿਆਂ ਨੂੰ ਸਮਰਪਿਤ ਰਿਹਾ ਹੈ । ਵਿਦਿਆਰਥੀ ਜੀਵਨ ਤੋਂ ਲੈ ਕੇ ਹੁਣ ਤੱਕ ਉਹ ਪੰਜਾਬ ਦੇ ਹੱਕਾਂ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ । ਐਮਰਜੈਂਸੀ ਦੌਰਾਨ ਉਨ੍ਹਾਂ ਨੇ ਜੇਲ੍ਹ ਵੀ ਕੱਟੀ ਅਤੇ ਸੰਸਦ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਬੇਬਾਕੀ ਨਾਲ ਉਠਾਇਆ ।

ਅਕਾਲੀ ਦਲ ਪੁਨਰ ਸੁਰਜੀਤ ਕੋਈ ਪ੍ਰਭਾਵਸ਼ਾਲੀ ਸਮਾਗਮ ਉਲੀਕਣ ਵਿਚ ਨਹੀਂ ਹੋਇਆ ਸਫਲ : ਚੰਦੂਮਾਜਰਾ

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿ਼ਲਾਫ਼ ਜਿਸ ਤਰ੍ਹਾਂ ਦੀ ਭੂਮਿਕਾ ਨਿਭਾਉਣ ਦੀ ਉਮੀਦ ਸੀ, ਉਸ ਸਬੰਧੀ ਪਾਰਟੀ ਕੋਈ ਪ੍ਰਭਾਵਸ਼ਾਲੀ ਪ੍ਰੋਗਰਾਮ ਉਲੀਕਣ ਵਿੱਚ ਸਫ਼ਲ ਨਹੀਂ ਹੋ ਸਕੀ । ਉਨ੍ਹਾਂ ਕਿਹਾ ਕਿ ਵਿਰੋਧ ਸਿਰਫ਼ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੱਕ ਸੀਮਤ ਹੋ ਕੇ ਰਹਿ ਗਿਆ ਸੀ, ਜਦਕਿ ਸੰਘਰਸ਼ਾਂ ਵਿੱਚੋਂ ਨਿਕਲੀ ਲੀਡਰਸਿ਼ਪ ਤੋਂ ਲੋਕਾਂ ਨੂੰ ਮੈਦਾਨ ਵਿੱਚ ਉਤਰ ਕੇ ਅਗਵਾਈ ਕਰਨ ਦੀ ਉਮੀਦ ਸੀ ।

ਪ੍ਰੋਫੈਸਰ ਚੰਦੂਮਾਜਰਾ ਨੇ ਕੀਤੀ ਅਕਾਲੀ ਤਾਕਤ ਨੂੰ ਇਕ ਮੰਚ ਤੇ ਇਕੱਠਾ ਕਰਨ ਦੀ ਅਪੀਲ

ਹਰਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਪੰਥਕ ਏਕਤਾ ਅਤੇ ਖੇਰੂੰ-ਖੇਰੂੰ ਹੋਈ ਅਕਾਲੀ ਤਾਕਤ ਨੂੰ ਇੱਕ ਮੰਚ ‘ਤੇ ਇਕੱਠਾ ਕਰਨ ਦੀ ਅਪੀਲ ਕੀਤੀ ਸੀ, ਪਰ ਇਸ ਮੁੱਦੇ ‘ਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਏ ਜਵਾਬ ਤੋਂ ਵਿਚਾਰਾਂ ਅਤੇ ਕਾਰਜਸ਼ੈਲੀ ਵਿੱਚ ਵੱਡਾ ਅੰਤਰ ਮਹਿਸੂਸ ਹੋਇਆ । ਉਨ੍ਹਾਂ ਕਿਹਾ ਕਿ ਜਦੋਂ ਵਿਚਾਰ ਅਤੇ ਕੰਮ ਕਰਨ ਦਾ ਤਰੀਕਾ ਹੀ ਆਪਸ ਵਿੱਚ ਮੇਲ ਨਹੀਂ ਖਾਂਦੇ ਤਾਂ ਕਿਸੇ ਦੇ ਮਨ `ਤੇ ਬੋਝ ਰੱਖਣ ਦੀ ਬਜਾਏ ਵੱਖ ਹੋਣ ਦਾ ਫੈਸਲਾ ਲੈਣਾ ਹੀ ਠੀਕ ਹੈ ।

Read More : ਪ੍ਰੋ. ਚੰਦੂਮਾਜਰਾ ਨੇ ਕੀਤਾ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਐਲਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *