ਚੰਡੀਗੜ੍ਹ, 17 ਅਪ੍ਰੈਲ 2026 : ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet meeting) ਦਾ ਆਯੋਜਨ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ ।
ਕੀ ਕੀ ਫ਼ੈਸਲੇ ਲਏ ਗਏ ਮੀਟਿੰਗ ਵਿਚ
ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਜੋ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਕੈਬਨਿਟ ਮੰਤਰੀਆਂ ਨਾਲ ਹੋਈ ਹੈ ਦੇ ਵਿਚ ਛੇ ਜਿਲ੍ਹਿਆਂ ਲਈ ਰਿਜਰ਼ਵੇਸ਼ਨ ਰੋਸਟਰ ਵਿਚ ਬਦਲਾਅ ਨੂੰ ਮਨਜੂਰੀ ਦਿੱਤੀ ਗਈ ਹੈ । ਮੀਟਿੰਗ ਵਿਚ ਜਿਹੜੇ-ਜਿਹੜੇ ਜਿਲਿਆਂ ਵਿਚ ਬਦਲਾਅ ਦੀ ਮਨਜੂਰੀ ਦਿੱਤੀ ਗਈ ਹੈ ਵਿਚ ਮੋਹਾਲੀ, ਪਟਿਆਲਾ, ਫਾਜ਼ਿਲਕਾ, ਫਿਰੋਜ਼ਪੁਰ, ਮਲੇਰਕੋਟਲਾ ਅਤੇ ਸੰਗਰੂਰ ਸ਼ਾਮਲ ਹਨ ।
ਮੀਟਿੰਗ ਸਬੰਧੀ ਕੀ ਜਾਣਕਾਰੀ ਦਿੱਤੀ ਵਿੱਤ ਮੰਤਰੀ ਚੀਮਾ ਨੇ
ਪੰਜਾਬ ਕੈਬਨਿਟ ਦੀ ਆਯੋਜਿਤ ਮੀਟਿੰਗ ਤੋਂ ਬਾਅਦ ਮੀਟਿੰਗ ਵਿਚ ਲਏ ਗਏ ਫੈੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿਨ੍ਹਾਂ ਜਿਲਿਆਂ ਵਿਚ ਰਿਜਰਵੇਸ਼ਨ ਰੋਸਟਰ ਨੂੰ ਮਨਜੂਰੀ ਦਿੱਤੀ ਗਈ ਦੀਆਂ ਹੱਦਾਂ ਵੀ ਬਦਲ ਦਿੱਤੀਆਂ ਗਈਆਂ ਤੇ ਨਾਲ ਹੀ ਮੀਟਿੰਗ ਵਿਚ ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਆਪਣੀ ਜ਼ਮੀਨ ਦੀ ਸਫਾਈ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ ।
ਕਿਹੜੇ ਦੋ ਮਾਮਲਿਆਂ ਨੂੰ ਮਿਲੀ ਮੀਟਿੰਗ ਵਿਚ ਪ੍ਰਵਾਨਗੀ
ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਜੋ ਦੋ ਅਹਿਮ ਮਾਮਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਵਿਚ ਪੰਜਾਬ ਪੰਚਾਇਤੀ ਰਾਜ ਐਕਟ-1994 ਤਹਿਤ ਸਥਾਪਤ ਨਿਯਮਾਂ ਵਿੱਚ ਸੋਧਾਂ ਕੀਤੀਆਂ ਗਈਆਂ ਹਨ, ਜਦੋਂ ਪੰਚਾਇਤ ਸੰਮਤੀਆਂ ਅਤੇ ਜਿਲ੍ਹਾ ਪ੍ਰੀਸ਼ਦਾਂ ਬਣਾਈਆਂ ਗਈਆਂ ਸਨ । ਉਸ ਸਮੇਂ ਇਹ ਫੈਸਲਾ ਕੀਤਾ ਗਿਆ ਸੀ ਕਿ ਜੇਕਰ ਕਿਸੇ ਵੀ ਜਿਲ੍ਹੇ, ਤਹਿਸੀਲ ਜਾਂ ਬਲਾਕ ਦੀਆਂ ਹੱਦਾਂ ਵਧਦੀਆਂ ਜਾਂ ਘਟਦੀਆਂ ਹਨ ਤਾਂ ਉਸ ਸਮੇਂ ਰਾਖਵਾਂਕਰਨ ਬਦਲਿਆ ਜਾ ਸਕਦਾ ਹੈ । ਇਸ ਨੂੰ ਐਕਟ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ । ਹੁਣ ਛੇ ਜਿਲ੍ਹਿਆਂ ਦੀਆਂ ਹੱਦਾਂ ਬਦਲ ਗਈਆਂ ਹਨ । ਇਨ੍ਹਾਂ ਵਿੱਚ ਮੋਹਾਲੀ, ਪਟਿਆਲਾ, ਫਾਜ਼ਿਲਕਾ, ਫਿਰੋਜ਼ਪੁਰ, ਮਲੇਰਕੋਟਲਾ ਅਤੇ ਸੰਗਰੂਰ ਸ਼ਾਮਲ ਹਨ ।
ਕਿਸ ਧਾਰਾ ਤਹਿਤ ਦਿੱਤੀ ਗਈ ਹੈ ਪ੍ਰਵਾਨਗੀ
ਮੀਟਿੰਗ ਵਿਚ ਇਸ ਮਾਮਲੇ ਵਿੱਚ ਧਾਰਾ 6 ਦੇ ਤਹਿਤ ਪ੍ਰਵਾਨਗੀ ਦਿੱਤੀ ਗਈ ਹੈ । ਜੇਕਰ ਦਸ ਪ੍ਰਤੀਸ਼ਤ ਤੋਂ ਵੱਧ ਤਬਦੀਲੀ ਹੁੰਦੀ ਹੈ ਤਾਂ ਰਾਖਵਾਂਕਰਨ ਰੋਸਟਰ ਬਦਲਿਆ ਜਾਵੇਗਾ । ਜੇਕਰ ਕੋਈ ਇਸ ਵਿਰੁੱਧ ਇਤਰਾਜ਼ ਕਰਨਾ ਚਾਹੁੰਦਾ ਹੈ, ਤਾਂ ਉਹ ਦਸ ਦਿਨਾਂ ਦੇ ਅੰਦਰ ਅਜਿਹਾ ਕਰ ਸਕਦਾ ਹੈ । ਜਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਪੰਚਾਇਤ ਸੰਮਤੀ ਚੇਅਰਮੈਨ ਚੁਣੇ ਗਏ ਹਨ । ਅਜਿਹੀ ਸਥਿਤੀ ਵਿੱਚ, ਰੋਸਟਰ ਨਿਰਧਾਰਤ ਕਰਨਾ ਜ਼ਰੂਰੀ ਸੀ। ਰੋਟੇਸ਼ਨ ਅਤੇ ਰਾਖਵਾਂਕਰਨ ਕੀਤਾ ਗਿਆ ਹੈ ।
Read More : ਦੇਸ ਭਰ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ : ਮੁੱਖ ਮੰਤਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
