ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਤੀ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਝੰਡੀ

CM

ਸੰਗਰੂਰ, 31 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਲੱਡਾ ਕੋਠੀ ਵਿਖੇ ਪੁਲਸ ਬੇੜੇ ਵਿਚ ਸ਼ਾਮਲ ਕੀਤੇ ਐਮਰਜੈਂਸੀ ਰਿਸਪਾਂਸ ਵਾਹਨਾਂ (Emergency response vehicles) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ ।

ਪੰਜਾਬ ਸਰਕਾਰ ਕਰ ਰਹੀ ਹੈ ਡਾਇਲ 112 ਨੂੰ ਮਜ਼ਬੂਤ

ਪੰਜਾਬ ਦੇ ਜਿ਼ਲਾ ਸੰਗਰੂਰ ਦੇ ਲੱਡਾ ਕੋਠੀ ਵਿਖੇ ਪੰਜਾਬ ਪੁਲਸ ਦੇ ਬੇੜੇ ਵਿਚ ਸ਼ਾਮਲ ਕੀਤੇ ਐਮਰਜੈਂਸੀ ਰਿਸਪਾਂਸ ਕੀਤੇ ਵਾਹਨਾਂ ਨੂੰ ਹਰੀ ਝੰਡੀ ਦੇਣ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਪੰਜਾਬ ਸਰਕਾਰ ਡਾਇਲ 112 ਪ੍ਰੋਜੈਕਟ ਨੂੰ ਮਜ਼ਬੂਤ ਕਰ ਰਹੀ ਹੈ । ਜਨਤਾ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਅੱਜ ਪੁਲਿਸ ਬੇੜੇ ‘ਚ 508 ਐਮਰਜੈਂਸੀ ਰਿਸਪਾਂਸ ਵਾਹਨ ਸ਼ਾਮਲ ਕੀਤੇ ਗਏ ਹਨ ।

ਸੂਬੇ ਦੇ 28 ਜਿ਼ਲਿਆਂ ਵਿਚ ਤਾਇਨਾਤ ਕੀਤੇ ਜਾਣਗੇ ਵਾਹਨ

ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇਣ ਵਾਲੇ ਪ੍ਰੋਗਰਾਮ ਮੌਕੇ ਮੁੱਖ ਮੰਤਰੀ ਦੇ ਨਾਲ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੀ ਸਨ । ਇਹ ਸਾਰੇ ਵਾਹਨ ਸੂਬੇ ਦੇ 28 ਪੁਲਿਸ ਜ਼ਿਲ੍ਹਿਆਂ ‘ਚ ਤਾਇਨਾਤ ਕੀਤੇ ਜਾਣਗੇ । ਸਰਕਾਰ ਨੇ ਪਹਿਲਾਂ ਹੀ ਸਾਰੇ ਐਸ. ਐਚ. ਓਜ਼. ਨੂੰ ਨਵੇਂ ਵਾਹਨ ਪ੍ਰਦਾਨ ਕੀਤੇ ਹਨ, ਜਦੋਂ ਕਿ ਸੀਨੀਅਰ ਅਧਿਕਾਰੀਆਂ ਲਈ ਵਾਹਨ ਪ੍ਰਦਾਨ ਕਰਨ ਦੀ ਪ੍ਰਕਿਰਿਆ ਜਾਰੀ ਹੈ । ਪੁਲਸ ਦੇ ਮੁਤਾਬਕ, ਸਾਰੇ ਵਾਹਨ ਮੋਬਾਈਲ ਡਾਟਾ ਟਰਮੀਨਲ ਅਤੇ ਸਮਾਰਟਫੋਨ ਨਾਲ ਲੈਸ ਹੋਣਗੇ । ਉਨ੍ਹਾਂ ‘ਚ ਡੈਸ਼ ਕੈਮਰੇ, ਵਾਇਰਲੈੱਸ ਸਿਸਟਮ ਅਤੇ ਜੀ. ਪੀ. ਐਸ. ਟਰੈਕਿੰਗ ਦੇ ਨਾਲ-ਨਾਲ ਹੋਰ ਆਧੁਨਿਕ ਤਕਨੀਕੀ ਵਿਸ਼ੇਸ਼ਤਾਵਾਂ ਵੀ ਹੋਣਗੀਆਂ। ਇਸ ਨਾਲ ਜਨਤਾ ਨੂੰ ਫਾਇਦਾ ਹੋਵੇਗਾ ਅਤੇ ਵਾਹਨ ਲੋਕਾਂ ਤੱਕ ਛੇਤੀ ਪਹੁੰਚ ਸਕਣਗੇ ।

ਪੁਲਸ ਰਿਸਪਾਂਸ ਨੂੰ ਤੇਜ਼ ਕਰਨ ਲਈ ਵਾਹਨ ਖਰੀਦੇ ਜਾ ਰਹੇ ਹਨ

ਪੰਜਾਬ ਸਰਕਾਰ (Punjab Government) ਮੁਤਾਬਕ ‘ਵਿਜ਼ਨ 2026’ ਦੇ ਤਹਿਤ, ਪੰਜਾਬ ਪੁਲਿਸ ਨੇ ਐਮਰਜੈਂਸੀ ਰਿਸਪਾਂਸ ਸਮੇਂ ਨੂੰ ਮੌਜੂਦਾ 12-13 ਮਿੰਟ ਤੋਂ ਘਟਾ ਕੇ 7-8 ਮਿੰਟ ਕਰਨ ਦਾ ਟੀਚਾ ਰੱਖਿਆ ਹੈ । ਪੁਲਸ ਰਿਸਪਾਂਸ ਨੂੰ ਤੇਜ਼ ਕਰਨ ਲਈ, 118-125 ਕਰੋੜ ਦੇ ਨਿਵੇਸ਼ ਨਾਲ 758 ਨਵੇਂ ਚਾਰ-ਪਹੀਆ ਐਮਰਜੈਂਸੀ ਰਿਸਪਾਂਸ ਵਾਹਨ (ਈ. ਆਰ. ਵੀ.) ਅਤੇ 916 ਦੋ-ਪਹੀਆ ਵਾਹਨ ਖਰੀਦੇ ਜਾ ਰਹੇ ਹਨ ।

ਡਾਇਲ 112 ਸੇਵਾ ਹੁਣ ਪੁਲਸ ਦੇ ਨਾਲ-ਨਾਲ ਐਂਬੂਲੈਂਸ (108), ਫਾਇਰ ਬ੍ਰਿਗੇਡ (101), ਆਫ਼ਤ ਪ੍ਰਬੰਧਨ (1070), ਅਤੇ ਸਾਈਬਰ ਕ੍ਰਾਈਮ ਹੈਲਪਲਾਈਨ (1930) ਨਾਲ ਪੂਰੀ ਤਰ੍ਹਾਂ ਜੁੜੀ ਹੋਈ ਹੈ, ਜੋ ਸਾਰੀਆਂ ਐਮਰਜੈਂਸੀ ਸੇਵਾਵਾਂ ਨੂੰ ਇੱਕ ਪਲੇਟਫਾਰਮ ‘ਤੇ ਪਹੁੰਚ ਪ੍ਰਦਾਨ ਕਰਦੀ ਹੈ। ਮੋਹਾਲੀ ਦੇ ਸੈਕਟਰ 89 ‘ਚ ਕਰੀਬ 52-53 ਕਰੋੜ ਦੀ ਲਾਗਤ ਨਾਲ ਇੱਕ ਆਧੁਨਿਕ ਕੇਂਦਰੀ ਕੰਟਰੋਲ ਰੂਮ ਬਣਾਇਆ ਜਾ ਰਿਹਾ ਹੈ ਅਤੇ 2026 ਦੇ ਅੰਤ ਤੱਕ ਇਸਨੂੰ ਪੂਰਾ ਕਰਨ ਦੀ ਯੋਜਨਾ ਹੈ ।

Read More : ਮੁੱਖ ਮੰਤਰੀ ਨੇ ਕੀਤਾ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਕਾਰਡ ਪੇਸ਼

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।Edit

Leave a Reply

Your email address will not be published. Required fields are marked *