ਬਟਾਲਾ ਸੜਕ ਹਾਦਸੇ ‘ਤੇ ਮੁੱਖ ਮੰਤਰੀ ਪੰਜਾਬ ਨੇ ਕੀਤਾ ਦੁੱਖ ਪ੍ਰਗਟ

Chief Minister

ਚੰਡੀਗੜ੍ਹ, 22 ਮਈ 2026 : ਪੰਜਾਬ ਦੇ ਸ਼ਹਿਰ ਬਟਾਲਾ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਤੇ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ ।

ਹੋਰ ਕੀ ਕੀ ਆਖਿਆ ਹੈ ਮੁੱਖ ਮੰਤਰੀ ਪੰਜਾਬ ਨੇ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਜੋ ਬਟਾਲਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਸਬੰਧੀ ਟਵੀਟ ਕਰਦਿਆਂ ਕਿਹਾ ਕਿ ਬਟਾਲਾ ਦੇ ਥਾਣਾ ਸੇਖਵਾਂ ਨੇੜੇ ਬੱਸ ਪਲਟਣ ਦਾ ਸਮਾਚਾਰ ਬੇਹੱਦ ਦੁਖਦਾਈ ਹੈ । ਇਸ ਹਾਦਸੇ ਵਿਚ ਹੋਈਆਂ ਦੋ ਮੌਤਾਂ ‘ਤੇ ਮੈਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ । ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ।

ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਵਿੱਤੀ ਮਦਦ ਦਾ ਐਲਾਨ

ਮੁੱਖ ਮੰਤਰੀ ਵਲੋਂ ਦੁੱਖ ਦੀ ਇਸ ਘੜੀ ਵਿੱਚ ਜਿਥੇ ਸਰਕਾਰ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹੀ ਹੈ ਉਥੇ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਤੇ ਨਾਲ ਹੀ ਜ਼ਖਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਕਰਵਾਇਆ ਜਾਵੇਗਾ ।

Read More : ਟੂਰਿਸਟ ਬਸ ਦੇ ਪਲਟ ਜਾਣ ਕਾਰਨ ਦੋ ਦੀ ਮੌਤ ਕਈ ਜਖਮੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *