ਚੰਡੀਗੜ੍ਹ, 16 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਂਗਣਵਾੜੀ ਕੇਂਦਰਾ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿਚ ਬਦਲਾਓ ਕੀਤਾ ਹੈ ।
ਕੀ ਬਦਲਾਓ ਗਿਆ ਹੈ ਕੀਤਾ
ਮਿਲੀ ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ (Department of Social Security, Women and Child Development) ਵਲੋਂ ਪੰਜਾਬ ਦੇ 27 ਹਜ਼ਾਰ ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ‘ਚ ਮੁਕੰਮਲ ਬਦਲਾਅ ਕੀਤਾ ਹੈ ਤਹਿਤ 3 ਤੋਂ 6 ਸਾਲ ਦੀ ਉਮਰ ਦੇ 1. 1 ਲੱਖ ਬੱਚਿਆਂ ਨੂੰ ਹੁਣ ਪਕਾਉਣ ਲਈ ਤਿਆਰ ਭੋਜਨ ਦੀ ਬਜਾਏ ਸਿਹਤਮੰਦ ਤੇ ਪਕਾਇਆ ਹੋਇਆ ਗਰਮ ਭੋਜਨ ਦਿੱਤਾ ਜਾ ਰਿਹਾ ਹੈ ।
ਸਰਕਾਰ ਦੇ ਰਹੀ ਹੈ ਰੋਜ਼ਾਨਾ ਪਕਾਇਆ ਜਾਣ ਵਾਲਾ ਖਾਣਾ
ਕੇਂਦਰੀ ਤੌਰ ‘ਤੇ ਸਪਲਾਈ ਕੀਤੇ ਗਏ ਪੈਕ ਕੀਤੇ ਭੋਜਨ ਦੀ ਥਾਂ ਹੁਣ ਮੌਕੇ ‘ਤੇ ਤਿਆਰ ਕੀਤਾ ਜਾਣ ਵਾਲਾ ਤਾਜ਼ਾ, ਰੋਜ਼ਾਨਾ ਪਕਾਇਆ ਜਾਣ ਵਾਲਾ ਭੋਜਨ ਦਿੱਤਾ ਜਾ ਰਿਹਾ ਹੈ । ਪੰਜਾਬ ਸਰਕਾਰ (Government of Punjab) ਵੱਲੋਂ ਆਂਗਣਵਾੜੀ ਵਰਕਰਾਂ ਨੂੰ ਹਰ ਰੋਜ਼ ਤਾਜ਼ੇ, ਸਥਾਨਕ ਉਤਪਾਦਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਖੇਤਰ ਮੁਤਾਬਕ ਬੱਚਿਆਂ ਲਈ ਭੋਜਨ ਤਿਆਰ ਕਰਨ ਲਈ ਲੋੜੀਂਦੇ ਸਰੋਤਾਂ, ਫੰਡਾਂ ਦੇ ਨਾਲ-ਨਾਲ ਸਹੂਲਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ।
ਹਰੇਕ ਜਿਲੇ ਵਿਚ ਕੀਤੇ ਗਏ ਹਨ ਸਥਾਨਕ ਉਤਪਾਦਨ ਪਲਾਂਟ ਸਥਾਪਤ
ਗਰਭਵਤੀਆਂ, ਬੈਸਟ ਫੀਡਿੰਗ ਵਾਲੀਆਂ ਮਾਵਾਂ ਤੇ 6 ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਲਈ ਬਣਾਏ ਗਏ ਸਿਸਟਮ ‘ਚ ਵੀ ਵੱਡੇ ਸੁਧਾਰ ਕੀਤੇ ਗਏ ਹਨ, ਜਿਸ ਤਹਿਤ ਹਰ ਜਿਲੇ ‘ਚ ਸਥਾਨਕ ਉਤਪਾਦਨ ਪਲਾਂਟ ਸਥਾਪਤ ਕੀਤੇ ਗਏ ਹਨ, ਭਾਈਚਾਰਕ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ ਤੇ`ਟੇਕ ਹੋਮ ਰਾਸ਼ਨ ਦੀ ਵੰਡ ਦੇ ਚੱਕਰ ਨੂੰ 45 ਦਿਨਾਂ ਤੋਂ ਘਟਾ ਕੇ 15 ਦਿਨ ਕਰ ਦਿੱਤਾ ਗਿਆ ਹੈ । ਕਿਸੇ ਵੀ ਹੋਰ ਸੂਬੇ ਨਾਲੋਂ ਇਕ ਕਦਮ ਅੱਗੇ ਵਧਦਿਆਂ ਹਰੇਕ ਜਿਲੇ ‘ਚ ਉਤਪਾਦਨ ਇਕਾਈਆਂ ਸਥਾਪਤ ਕਰਨ ਦੀ ਪਹਿਲ ਕੀਤੀ ਹੈ ।
Read More : ਪੰਜਾਬ ਦੇ 80 ਫੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ : ਮਾਨ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।
