ਪੰਜਾਬ ਸਰਕਾਰ ਨੇ ਕੀਤਾ ਮੁਲਾਜਮਾਂ ਨੂੰ ਡੀ. ਏ. ਦੀ ਕਿਸ਼ਤ ਜਾਰੀ ਕਰਨ ਦਾ ਫ਼ੈਸਲਾ

Punjab Government

ਚੰਡੀਗੜ੍ਹ, 4 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਹਿਲਾਂ ਮੁਲਾਜਮਾਂ ਨੂੰ ਡੀ. ਏ. ਦੀ ਕਿਸ਼ਤ (Installment of D.A.) ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ।

ਕਿੰਨੇ ਪ੍ਰਤੀਸ਼ਤ ਡੀ. ਏ. ਕੀਤਾ ਜਾਵੇਗਾ ਜਾਰੀ

ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਤੋਂ ਪਹਿਲਾਂ ਇਕ ਤੋਹਫੇ ਦੇ ਤੌੌਰ ‘ਤੇ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜਮਾਂ ਨੂੰ ਡੀ. ਏ. ਦੀ ਕਿਸ਼ਤ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਉਹ 3 ਪ੍ਰਤੀਸ਼ਤ ਡੀ. ਏ. ਦੀ ਕਿਸ਼ਤ ਜਾਰੀ ਕਰਨਾ ਹੈ । ਦੱਸਣਯੋਗ ਹੈ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਕੁੱਲ ਮਹਿੰਗਾਈ ਭੱਤਾ 53 ਫੀਸਦੀ ਹੋ ਗਿਆ ਹੈ ।

ਕਿੰਨੇ ਲੱਖ ਮੁਲਾਜਮਾਂ ਨੂੰ ਮਿਲੇਗਾ ਮਹਿੰਗਾਈ ਭੱਤੇ ਵਿਚ ਵਾਧੇ ਦਾ ਲਾਭ

ਪ੍ਰਾਪਤ ਸੂਚਨਾ ਮੁਤਾਬਕ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਮਹਿੰਗਾਈ ਭੱਤੇ ਵਿੱਚ ਵਾਧੇ ਨਾਲ ਲਗਭਗ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ । ਉਨ੍ਹਾਂ ਆਖਿਆ ਹੈ ਕਿ ਵਧਿਆ ਹੋਇਆ ਮਹਿੰਗਾਈ ਭੱਤਾ ਨਵੰਬਰ ਮਹੀਨੇ ਦੀਆਂ ਤਨਖਾਹਾਂ ਵਿੱਚ ਜੁੜੇਗਾ ਅਤੇ ਇਹ ਦਸੰਬਰ ਵਿੱਚ ਦਿੱਤੀ ਜਾਣ ਵਾਲੀ ਪੈਨਸ਼ਨ ਵਿੱਚ ਵੀ ਸ਼ਾਮਲ ਹੋਵੇਗਾ । ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ 2022 ਵਿੱਚ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਮੁਲਾਜ਼ਮਾਂ ਨੂੰ 28 ਫੀਸਦੀ ਡੀ. ਏ. ਮਿਲ ਰਿਹਾ ਸੀ ਤੇ ਇਸ ਵਾਧੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਗਭਗ 363 ਕਰੋੜ ਰੁਪਏ ਦਾ ਲਾਭ ਮਿਲੇਗਾ ।

Read More : ਮੁੱਖ ਮੰਤਰੀ ਨੇ ਰੱਖਿਆ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *