ਚੰਡੀਗੜ੍ਹ, 7 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ (Dearness Allowances) ਵਿਚ ਵਾਧਾ ਕੀਤਾ ਗਿਆ ਹੈ ।
ਕਿੰਨੇ ਪ੍ਰਤੀਸ਼ਤ ਕੀਤਾ ਗਿਆ ਹੈ ਵਾਧਾ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਜੋ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸੂਬੇ ਦੇ ਮੁਲਾਜ਼ਮਾਂ ਲਈ ਵੱਡੇ ਵਿੱਤੀ ਲਾਭਾਂ ਦਾ ਐਲਾਨ ਕਰਦਿਆਂ ਇਤਿਹਾਸਕ ਤੋਹਫ਼ਾ ਦੇਣ ਦੇ ਉਦੇਸ਼ ਤਹਿਤ ਸਰਕਾਰ ਵੱਲੋਂ ਪੰਜਾਬ ਆਈ. ਸੀ. ਟੀ. ਐਜੂਕੇਸ਼ਨ ਸੁਸਾਇਟੀ ਅਧੀਨ ਆਉਂਦੇ 6507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ਵਿੱਚ 40 ਫ਼ੀਸਦੀ ਦਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦਾ ਡੀ. ਏ. ਹੁਣ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ ।
ਕੀ ਫ਼ੈਸਲਾ ਲਿਆ ਹੈ ਪੰਜਾਬ ਸਰਕਾਰ ਨੇ ਨਾਨ-ਟੀਚਿੰਗ ਮੁਲਾਜਮਾਂ ਲਈ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੱਗਰਾ ਸਿੱਖਿਆ ਅਭਿਆਨ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ (Non-teaching employees) ਲਈ ਵੀ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਕੁਝ ਸਮਾਂ ਪਹਿਲਾਂ ਹੀ ਪੱਕਾ ਕੀਤਾ ਗਿਆ ਸੀ ਅਤੇ ਹੁਣ ਸਰਕਾਰ ਨੇ ਉਨ੍ਹਾਂ ਨੂੰ ਬਣਦੇ ਤਨਖ਼ਾਹ ਲਾਭ ਦੇਣ ਦਾ ਅਹਿਮ ਫੈਸਲਾ ਲਿਆ ਹੈ । ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਸੂਬਾ ਵਾਸੀਆਂ ਅਤੇ ਮੁਲਾਜ਼ਮ ਪਰਿਵਾਰਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ।
Read More : ਮੁੱਖ ਮੰਤਰੀ ਨੇ ਚੋਣਾਂ ਸਬੰਧੀ ਉਮੀਦਵਾਰਾਂ ਦੀ ਪਹਿਲੀ ਸੂਚੀ ਸਬੰਧੀ ਕੀਤਾ ਐਲਾਨ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।
