ਪੰਜਾਬ ਸਰਕਾਰ ਨੇ ਅੰਤਰਜਾਤੀ ਵਿਆਹੇ ਜੋੜਿਆਂ ਨੂੰ ਦਿੱਤੀ ਵਿੱਤੀ ਸਹਾਇਤਾ

Cabinet Minister

ਚੰਡੀਗੜ੍ਹ, 27 ਅਕਤੂਬਰ 2026 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਅੰਤਰਜਾਤੀ ਵਿਆਹੇ ਜੋੜਿਆਂ ਦੀ ਵਿੱਤੀ ਮਦਦ ਲਈ ਕਰੋੜਾਂ ਦਿੱਤੇ ਗਏ ਹਨ ।

ਕਿੰਨੇ ਜੋੜਿਆਂ ਲਈ ਕਿੰਨੇ ਕਰੋੜ ਦਿੱਤੇ ਗਏ ਹਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ (Inter-caste married couples) ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ । ਸਰਕਾਰ ਮੁਤਾਬਕ ਇਹ ਉਪਰਾਲਾ ਸਮਾਜ ‘ਚ ਸਮਾਨਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ।

ਕੀ ਦੱਸਿਆ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ

ਇਸ ਸਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ- 955 ਤਹਿਤ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨਾ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੰਵਿਧਾਨ ‘ਚ ਦਰਜ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਮਲੀ ਰੂਪ ਦੇਣਾ ਹੈ ।

ਹਰ ਯੋਗ ਅੰਤਰਰਾਜੀ ਵਿਆਹੇ ਜੋੜੇ ਨੂੰ ਦਿੱਤੀ ਹੈ 50 ਹਜ਼ਾਰ ਦੀ ਵਿੱਤੀ ਮਦਦ

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਅੰਤਰਜਾਤੀ ਵਿਆਹੇ ਜੋੜੇ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ‘ਚੋਂ 30 ਹਜ਼ਾਰ ਰੁਪਏ ਲਾਭਪਾਤਰੀ ਦੇ ਆਧਾਰ ਸੀਡਿਡ ਬੈਂਕ ਖਾਤੇ ‘ਚ ਸਿੱਧੇ ਜਮ੍ਹਾਂ ਕਰਵਾਏ ਜਾਂਦੇ ਹਨ, ਜਦਕਿ 20 ਹਜ਼ਾਰ ਰੁਪਏ ਨੈਸ਼ਨਲ ਸੇਵਿੰਗ ਸਰਟੀਫਿਕੇਟ ਰਾਹੀਂ ਪ੍ਰਦਾਨ ਕੀਤੇ ਜਾਂਦੇ ਹਨ ।

ਕੈਬਨਿਟ ਮੰਤਰੀ ਮੁਤਾਬਕ ਇਸ ਯੋਜਨਾ ਦਾ ਲਾਭ ਲੈਣ ਲਈ ਵਿਆਹੇ ਜੋੜੇ ‘ਚੋਂ ਇੱਕ ਜੀਵਨ ਸਾਥੀ ਦਾ ਅਨੁਸੂਚਿਤ ਜਾਤੀ ਅਤੇ ਦੂਜੇ ਦਾ ਗੈਰ-ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ।

ਕੀ ਆਖਿਆ ਕੈੈਬਨਿਟ ਮੰਤਰੀ ਨੇ

ਕੈਬਨਿਟ ਮੰਤਰੀ ਨੇ ਕਿਹਾ ਕਿ ਅੰਤਰਜਾਤੀ ਵਿਆਹ ਸਿਰਫ਼ ਦੋ ਵਿਅਕਤੀਆਂ ਦਾ ਮਿਲਾਪ ਨਹੀਂ ਹੁੰਦੇ, ਸਗੋਂ ਇਹ ਸਮਾਜਿਕ ਸੋਚ ‘ਚ ਸਕਾਰਾਤਮਕ ਬਦਲਾਅ ਦੇ ਪ੍ਰਤੀਕ ਹਨ । ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਕੇਵਲ ਆਰਥਿਕ ਮੱਦਦ ਨਹੀਂ, ਸਗੋਂ ਉਨ੍ਹਾਂ ਜੋੜਿਆਂ ਲਈ ਪੰਜਾਬ ਸਰਕਾਰ ਵੱਲੋਂ ਸਨਮਾਨ ਅਤੇ ਹੌਸਲਾ ਅਫਜ਼ਾਈ ਦਾ ਪ੍ਰਤੀਕ ਹੈ, ਜੋ ਸਮਾਨਤਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾ ਰਹੇ ਹਨ ।

Read More : ਪੰਜਾਬ ਵਿਚ 957 ਆਂਗਣਵਾੜੀ ਕੇਂਦਰਾਂ ਦਾ ਕੰਮ ਹੋਇਆ ਮੁਕੰਮਲ : ਡਾ. ਬਲਜੀਤ ਕੌਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *