ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਸ ਵਲੋਂ 473 ਥਾਵਾਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।
ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ `ਗੈਂਗਸਟਰਾਂ ‘ਤੇ ਵਾਰ` ਮੁਹਿੰਮ ਦੇ 286ਵੇਂ ਦਿਨ ਪੰਜਾਬ ਪੁਲਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਹਥਿਆਰ ਬਰਾਮਦ ਕੀਤਾ ਗਿਆ ਹੈ । ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 82,126 ਹੋ ਗਈ ਹੈ । ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਇਸ ਮੁਹਿੰਮ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ 611ਵੇਂ ਦਿਨ ਵਿਚ ਹੋਈ ਦਾਖਲ
ਨਸਿ਼ਆਂ ਵਿਰੁੱਧ ਮੁਹਿੰਮ `ਯੁੱਧ ਨਸਿ਼ਆਂ ਵਿਰੁੱਧ` ਨੂੰ 611ਵੇਂ ਦਿਨ 210 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ 1.4 ਕਿੱਲੋ ਹੈਰੋਇਨ, 5.6 ਕਿੱਲੋ ਅਫੀਮ, 10 ਕਿੱਲੋ ਭੁੱਕੀ, 680 ਨਸ਼ੀਲੀਆਂ ਗੋਲੀਆਂ ਤੇ 2300 ਰੁਪਏ ਡਰੱਗ ਮਨੀ (Drug Money) ਬਰਾਮਦ ਕੀਤੀ ਗਈ । ਨਾਲ ਹੀ ਸਿਰਫ਼ 611 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਸਮੱਗਲਰਾਂ ਦੀ ਕੁੱਲ ਗਿਣਤੀ 90,408 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ 31 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।
Read More : ਗੈਂਗਸਟਰਾਂ ’ਤੇ ਵਾਰ ਦੇ 281ਵੇਂ ਦਿਨ ਹੋਈ 587 ਥਾਈਂ ਛਾਪੇਮਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
