ਪੰਜਾਬ ਪੁਲਸ ਨੇ ਕੀਤੀਆਂ ਸੂਬੇ ਭਰ ਵਿਚ 551 ਥਾਵਾਂ ‘ਤੇ ਛਾਪੇਮਾਰੀਆਂ

Gourav Yadav

ਚੰਡੀਗੜ੍ਹ, 27 ਮਾਰਚ 2026 : ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਤਹਿਤ ਬੀਤੇ ਦਿਨੀਂ ਪੰਜਾਬ ਪੁਲਸ ਨੇ ਪੰਜਾਬ ਭਰ ਵਿਚ 551 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਹਨ ।

ਕਿੰਨਵੇੇਂ ਦਿਨ ਵਿਚ ਦਾਖਲ ਹੋ ਗਈ ਹੈ ਮੁਹਿੰਮ

ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਦਾ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਭਰ ਵਿਚ 20 ਜਨਵਰੀ ਤੋਂ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਨੂੰ ਜਿਥੇ 65ਵਾਂ ਦਿਨ ਹੋ ਚੁੱਕਿਆ ਹੈ, ਉਥੇ ਡੀ. ਜੀ. ਪੀ. ਪੰਜਾਬ (D. G. P. Punjab) ਗੌਰਵ ਯਾਦਵ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਪੰਜਾਬ ਪੁਲਸ ਦੀਆਂ ਟੀਮਾਂ ਨੇ 65ਵੇਂ ਦਿਨ 201 ਵਿਅਕਤੀਆਂ ਨੂੰ ਗ੍ਰਿਫਤਾਰ (Arrested) ਕੀਤਾ ਅਤੇ ਤਿੰਨ ਹਥਿਆਰਾਂ ਦੀ ਬਰਾਮਦਗੀ ਵੀ ਕੀਤੀ ਹੈ । ਜਿਸ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 17 ਹਜ਼ਾਰ ਪੰਜ ਹੋ ਗਈ ਹੈ । ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 120 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ । ਪੁਲਸ ਨੇ ਆਪ੍ਰੇਸ਼ਨ ਦੌਰਾਨ ਛੇ ਭਗੌੜੇ ਅਪਰਾਧੀਆਂ (Fugitive criminals) ਨੂੰ ਵੀ ਗ੍ਰਿਫ਼ਤਾਰ ਕੀਤਾ ।

Read More : ਪੰਜਾਬ ਵਿਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਇਆ 64ਵਾਂ ਦਿਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *