ਪੰਜਾਬ ਪੁਲਸ ਦਾ ਸਿਪਾਹੀ ਹੈਰੋਇਨ ਸਮੇਤ ਗ੍ਰਿਫ਼ਤਾਰ

Punjab Police

ਖੰਨਾ, 6 ਅਕਤੂਬਰ 2026 : ਪੰਜਾਬ ਦੇ ਸ਼ਹਿਰ ਖੰਨਾ (Khanna) ਵਿਖੇ ਪੰਜਾਬ ਪੁਲਸ ਦੇ ਹੀ ਇਕ ਸਿਪਾਹੀ ਨੂੰ ਪੰਜਾਬ ਪੁਲਸ ਵਲੋਂ ਹੀ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਪੰਜਾਬ ਪੁਲਸ ਦਾ ਸਿਪਾਹੀ

ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਸ ਵਲੋਂ ਜੋ ਇਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਦੇ ਹੀ ਇਕ ਸਿਪਾਹੀ ਨੂੰ 10 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਅਰੁਣ ਸ਼ਰਮਾ ਵਾਸੀ ਖਾਲਸਾ ਸਕੂਲ ਰੋਡ ਖੰਨਾ ਦੇ ਤੌਰ ‘ਤੇ ਹੋਈ ਹੈ ।

ਪੁਲਸ ਨੇ ਕੀਤਾ ਮੁਲਜਮ ਵਿਰੁੱਧ ਕੇਸ ਦਰਜ

ਪ੍ਰਾਪਤ ਸੂਚਨਾਵਾਂ ਮੁਤਾਬਕ ਉਕਤ ਵਿਅਕਤੀ ਜੋ ਕਿ ਪੰਜਾਬ ਪੁਲਸ ਵਿਚ ਸਿਪਾਹੀ (Punjab Police Constable) ਹੈ ਕਾਫੀ ਸਮੇਂ ਤੋਂ ਡਿਊਟਟੀ ਤੋਂ ਗੈਰ-ਹਾਜ਼ਰ ਚੱਲ ਰਿਹਾ ਸੀ, ਜਿਸਦੇ ਚਲਦਿਆਂ ਉਸਨੂੰ ਲਾਈਨ ਹਾਜ਼ਰ ਵੀ ਕੀਤਾ ਹੋਇਆ ਸੀ । ਐਸ. ਐਸ. ਪੀ. ਆਹਲੂਵਾਲੀਆ ਨੇ ਦੱਸਿਆ ਕਿ ਪ੍ਰਾਪਤ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਖੰਨਾ ਪੁਲਸ ਨੇ ਅਮਲੋਹ ਰੋਡ ਖੇਤਰ ਤੋਂ ਉਕਤ ਸਿਪਾਹੀ ਨੂੰ ਕਾਬੂ ਕੀਤਾ। ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ (NDPS Act) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।

Read More : ਲੁਧਿਆਣਾ ਪੁਲਸ ਨੇ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *