ਪੰਜਾਬ ਪੁਲਸ ਨੂੰ ਮਿਲੀ ਫਰੀਦਕੋਟ ਵਿਖੇ ਅਣਪਛਾਤੇ ਵਿਅਕਤੀ ਦੀ ਲਾਸ਼

Dead Body

ਫਰੀਦਕੋਟ, 19 ਸਤੰਬਰ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਪੰਜਾਬ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ (Unidentified person) ਦੀ ਲਾਸ਼ ਬਹੁਤ ਹੀ ਮਾੜੀ ਹਾਲਤ ਵਿਚ ਬਰਾਮਦ ਹੋਣ ਦਾ ਸਮਾਚਾਰ ਹੈ ।

ਕੀ ਦੱਸਿਆ ਐਸ. ਪੀ. ਫਰੀਦਕੋਟ ਨੇ

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਜੋ ਪੰਜਾਬ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ (Corpse) ਬਰਾਮਦ ਹੋਈ ਹੈ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕੇ ਸੂਚਨਾ ਮਿਲਣ ‘ਤੇ ਜਦੋਂ ਪੁਲਸ ਵਲੋਂ ਮੌਕੇ ‘ਤੇ ਪਹੁੰਚ ਕੇ ਥਾਂ ਅਤੇ ਲਾਸ਼ ਦੋਹਾਂ ਦਾ ਮੁਆਇਨਾ ਕੀਤਾ ਗਿਆ ਤਾਂ ਦੇਖਿਆ ਕਿ ਮ੍ਰਿਤਕ ਦੇ ਸਿਰ ਉਤੇ ਜ਼ੋਰਦਾਰ ਹਮਲੇ ਕਰ ਕੇ ਉਸ ਦਾ ਬੇਦਰਦੀ ਨਾਲ ਕਤਲ ਕੀਤਾ ਗਿਆ ਹੈ ।

ਅਣਪਛਾਤੇ ਵਿਅਕਤੀ ਵਿਰੁੱਧ ਕੀਤਾ ਗਿਆ ਕੇੇਸ ਦਰਜ

ਉਕਤ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ਸਬੰਧੀ ਪਤਾ ਕਰਨ ਲਈ ਜਿਥੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਉਥੇ ਹੀ ਇਹ ਵੀ ਪਤਾ ਲਗਾਉਣ ਲਈ ਅਣਪਛਾਤੇ ਵਿਅਕਤੀ ਵਿਰੁੱਧ ਹੱਤਿਆ ਦਾ ਕੇਸ ਦਰਜ (Case registered) ਕਰ ਲਿਆ ਗਿਆ ਹੈ ਤੇ ਇਹ ਪਤਾ ਕੀਤਾ ਜਾ ਰਿਹਾ ਹੈ ਆਖਰ ਕਿਸ ਨੇ ਅਤੇ ਕਿਹੜੇ ਕਾਰਨਾਂ ਕਰਕੇ ਉਕਤ ਵਿਅਕਤੀ ਦਾ ਕਤਲ ਕੀਤਾ ਹੈ । ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ (Postmortem) ਕਰਵਾਇਆ ਜਾਵੇਗਾ ।

Read More : ਮੁੰਬਈ ਵਿਖੇ ਇਕ ਘਰ ਵਿਚੋਂ ਮਿਲੀਆਂ ਚਾਰ ਵਿਅਕਤੀਆਂ ਦੀਆਂ ਲਾਸ਼ਾਂ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *