ਪੰਜਾਬ ਕਰ ਵਿਭਾਗ ਨੇ ਜੀ. ਐਸ. ਟੀ. ਚੋਰੀ ਦਾ ਕੀਤਾ ਪਰਦਾਫਾਸ਼ : ਹਰਪਾਲ ਸਿੰਘ ਚੀਮਾ

Harpal Cheema

ਚੰਡੀਗੜ੍ਹ, 14 ਅਕਤੂਬਰ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕਰ ਵਿਭਾਗ ਵਲੋਂ ਜੀ. ਐਸ. ਟੀ. ਚੋਰੀ (G. S. T. theft) ਕਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕੀਤਾ ਗਿਆ ਹੈ ।

ਕਿੰਨੇ ਕਰੋੜ ਦਾ ਹੋਇਆ ਹੈ ਫਰਾਡ

ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਪੰਜਾਬ ਨੇ ਜੋ ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ. ਐਸ. ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ ਤਹਿਤ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ ।

ਕੀ ਖੁਲਾਸਾ ਕੀਤਾ ਗਿਆ ਹੈ ਵਿੱਤ ਮੰਤਰੀ ਪੰਜਾਬ ਵਲੋਂ

ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ `ਤੇ ਕਾਰਵਾਈ ਕਰਦਿਆਂ, ਪੁਲਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇੱਕ ਐਫ. ਆਈ. ਆਰ. (ਨੰਬਰ 0185 ਮਿਤੀ 13 ਅਕਤੂਬਰ, 2026) ਦਰਜ ਕੀਤੀ ਗਈ ਹੈ । ਵਿੱਤ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਸ਼੍ਰੀ ਬਾਲਾਜੀ ਟਰਾਂਸਪੋਰਟ ਕੰਪਨੀ ਦੇ ਮਾਲਕ ਹਰਸ਼ ਥਾਪਰ, ਅਤੇ ਉਸਦੇ ਸਾਥੀਆਂ ਸੰਮੀ ਧੀਮਾਨ, ਜੱਸ ਅਤੇ ਹੋਰਾਂ ਵਿਰੁੱਧ ਭਾਰਤੀ ਨਿਆਏ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਅਤੇ ਕੇਂਦਰੀ ਵਸਤਾਂ ਅਤੇ ਸੇਵਾਵਾਂ ਕਰ (ਸੀ. ਜੀ. ਐਸ. ਟੀ.) ਐਕਟ, 2017 ਦੀ ਧਾਰਾ 132 ਤਹਿਤ ਦਰਜ ਕੀਤਾ ਗਿਆ ਹੈ ।

ਸਬੰਧਤ ਫਰਮਾਂ ਦੇ ਨਾਮ ਜਾਅਲੀ ਬਿੱਲ ਤਿਆਰ ਕੀਤਾ ਗਿਆ ਸੀ

ਵਿਭਾਗ ਵੱਲੋਂ ਕਥਿਤ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਤਾਰ 30 ਸਤੰਬਰ-2026 ਨੂੰ ਜੁੜੀ, ਜਦੋਂ ਸਿਪੂ, ਲੁਧਿਆਣਾ ਦੇ ਇੱਕ ਸਟੇਟ ਟੈਕਸ ਅਧਿਕਾਰੀ ਨੇ ਦਿੱਲੀ ਤੋਂ ਪੰਜਾਬ ਆ ਰਹੇ ਸਾਮਾਨ ਵਾਲੇ ਇੱਕ ਵਾਹਨ ਨੂੰ ਰੋਕਿਆ ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਕ ਵੱਡੇ ਨੈੱਟਵਰਕ ਦੀ ਮਹਿਜ਼ ਇੱਕ ਛੋਟੀ ਜਿਹੀ ਝਲਕ ਸਾਬਤ ਹੋਈ । ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਭਾਵੇਂ ਇਸ ਮਾਮਲੇ ਵਿੱਚ ਈ-ਵੇਅ ਬਿੱਲਾਂ ਅਤੇ ਇਨਵੌਇਸਾਂ ਵਿੱਚ ਪੰਜਾਬ ਸਥਿਤ ਤਿੰਨ ਫਰਮਾਂ ਨੂੰ ਸਪਲਾਈ ਕੀਤੇ ਜਾਣ ਦਾ ਜਿ਼ਕਰ ਸੀ, ਪਰ ਜਦੋਂ ਵਿਭਾਗ ਵੱਲੋਂ ਉਕਤ ਪ੍ਰਾਪਤਕਰਤਾਵਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅਜਿਹਾ ਕੋਈ ਆਰਡਰ ਦੇਣ ਜਾਂ ਸਾਮਾਨ ਖਰੀਦਣ ਤੋਂ ਸਾਫ਼ ਇਨਕਾਰ ਕਰ ਦਿੱਤਾ ।

ਜਾਅਲੀ ਦਸਤਾਵੇਜੀ ਸਮਾਨ ਢੋਹਣ ਵਾਲੇ ਸੰਗਠਿਤ ਗਿਰੋਹ ਦਾ ਹੋਇਆ ਪਰਦਾਫਾਸ਼

ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੱਸਿਆ ਕਿ ਬਾਅਦ ਵਿੱਚ ਕੀਤੀ ਗਈ ਜਾਂਚ ਦੌਰਾਨ ਜਾਅਲੀ ਦਸਤਾਵੇਜ਼ਾਂ (Forged documents) ਰਾਹੀਂ ਸਾਮਾਨ ਢੋਹਣ ਵਾਲੇ ਇੱਕ ਚੰਗੀ ਤਰ੍ਹਾਂ ਸੰਗਠਿਤ ਸਿੰਡੀਕੇਟ ਦਾ ਖੁਲਾਸਾ ਹੋਇਆ।

ਉਨ੍ਹਾਂ ਕਿਹਾ ਕਿ ਐਡਵਾਂਸ ਡਾਟਾ ਐਨਾਲਿਟਿਕਸ ਅਤੇ ਈ-ਵੇਅ ਬਿੱਲ ਰਿਕਾਰਡਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ, ਸਾਡੇ ਵਿਭਾਗ ਨੇ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ 62 ਆਪਸ ਵਿੱਚ ਜੁੜੀਆਂ ਫਰਮਾਂ ਦੇ ਜਾਲ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ ਹਨ । ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿਇਹ ਸਿੰਡੀਕੇਟ ਮੁੱਖ ਤੌਰ ‘ਤੇ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਸਰਗਰਮ ਰਿਹਾ। ਕਥਿਤ ਤੌਰ ‘ਤੇ ਟਰਾਂਸਪੋਰਟਰ ਨੇ ਇਸ ਗੈਰ-ਕਾਨੂੰਨੀ ਧੰਦੇ ਨੂੰ ਚਲਾਉਣ ਲਈ ਹੋਰਨਾਂ ਸੰਸਥਾਵਾਂ ਤੋਂ ਜਾਅਲੀ ਬਿੱਲ ਪ੍ਰਾਪਤ ਕਰਕੇ ਅਤੇ ਈ-ਵੇਅ ਬਿੱਲਾਂ ਦਾ ਪਾਰਟ-ਬੀ ਭਰ ਕੇ ਇੱਕ ਅਹਿਮ ਕੜੀ ਵਜੋਂ ਕੰਮ ਕੀਤਾ ।

ਪੰਜਾਬ ਸਰਕਾਰ ਸੂਬੇ ਦੇ ਖਜਾਨੇ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਸੂਬੇ ਦੇ ਖਜ਼ਾਨੇ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦੇਵੇਗੀ। ਅਸੀਂ ਅਜਿਹੇ ਨਾਪਾਕ ਗਠਜੋੜਾਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ `ਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੇ ਹਾਂ ।

ਟੈਕਸ ਚੋਰੀ ਲਈ ਜਾਅਲੀ ਦਸਤਾਵੇਜ ਬਣਾਉਣ ਅਤੇ ਵਰਤਣ ਵਾਲਿਆਂ ਨੂੰ ਸਖ਼ਤ ਨਤੀਜੇ ਭੁੁਗਤਣੇ ਪੈਣਗੇ : ਚੀਮਾ

ਕਰ ਚੋਰਾਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਟੈਕਸ ਚੋਰੀ ਕਰਨ ਲਈ ਜਾਅਲੀ ਦਸਤਾਵੇਜ਼ ਬਣਾਉਣ ਜਾਂ ਵਰਤਣ ਵਾਲਿਆਂ ਨੂੰ ਸਖਤ ਨਤੀਜੇ ਭੁਗਤਣੇ ਪੈਣਗੇ। ਅਜਿਹੇ ਵਾਈਟ-ਕਾਲਰ ਅਪਰਾਧਾਂ ਵਿੱਚ ਜਾਣਬੁੱਝ ਕੇ ਮਦਦ ਕਰਨ ਵਾਲੇ ਵਿਚੋਲਿਆਂ ਅਤੇ ਟਰਾਂਸਪੋਰਟਰਾਂ ਨੂੰ ਵੀ ਜਵਾਬਦੇਹੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ ।

Read More : ਦੀਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ ਮਿਲੇਗਾ ਵਿਆਜ ਮੁਕਤ ਐਡਵਾਂਸ : ਚੀਮਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *