ਚੰਡੀਗੜ੍ਹ, 12 ਅਗਸਤ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਜੁਲਾਈ ਮਹੀਨੇ ਦੌਰਾਨ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ 14 ਭ੍ਰਿਸ਼ਟਾਚਾਰੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।
ਕੌਣ ਕੌਣ ਹਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਜੋ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ (Taking bribes) ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤਹਿਤ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ।
ਕੀ ਜਾਣਕਾਰੀ ਦਿੱਤੀ ਵਿਜੀਲੈਂਸ ਬਿਊਰੋ ਨੇ
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ । ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ ।
ਕਿੰਨੇ ਮੁਲਜਮਾਂ ਖਿਲਾਫ਼ ਫੌਜਦਾਰੀ ਮਾਮਲੇ ਕੀਤੇ ਗਏ ਹਨ ਦਰਜ
ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖਿ਼ਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 5 ਸਰਕਾਰੀ ਮੁਲਾਜ਼ਮ ਸ਼ਾਮਲ ਹਨ ।
Read More : ਵਿਜੀਲੈਂਸ ਨੇ ਕੀਤਾ ਪਟਵਾਰੀ 15 ਹਜ਼ਾਰ ਰਿਸ਼ਵਤ ਲੈਂਦਾ ਹੋਇਆ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
