ਚੰਡੀਗੜ੍ਹ, 24 ਅਕਤੂਬਰ 2026 : ਪੰਜਾਬ ਵਿਜੀਲੈੈਂਸ ਬਿਊਰੋ (Punjab Vigilance Bureau) ਵਲੋਂ ਜਲ ਸਪਲਾਈ ਅਤੇ ਸੈੈਨੀਟੇਸ਼ਨ ਦੇ ਛੇ ਅਧਿਕਾਰੀਆਂ ਅਤੇ ਤਿੰਨ ਠੇਕੇਦਾਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ (Case registered) ਕੀਤਾ ਹੈ ।
ਕੌਣ ਕੌਣ ਹਨ ਇਹ ਅਧਿਕਾਰੀ ਤੇ ਠੇਕੇਦਾਰ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਵਲੋਂ ਜੋ ਫਰੀਦਕੋਟ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਛੇ ਅਧਿਕਾਰੀਆਂ ਤੇ ਤਿੰਨ ਠੇਕੇਦਾਰਾਂ (Officials and contractors) ਵਿਰੁੱਧ ਭ੍ਰਿਸ੍ਰ਼ਟਾਚਾਰ ਤਹਿਤ ਕੇਸ ਦਰਜ ਕੀਤਾ ਹੈ ਵਿਚ ਨਾਮਜ਼ਦ ਅਧਿਕਾਰੀਆਂ ਵਿੱਚ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ, ਉਪ-ਮੰਡਲ ਇੰਜੀਨੀਅਰ ਸੰਦੀਪ ਸਿੰਘ, ਜੂਨੀਅਰ ਇੰਜੀਨੀਅਰ ਪਰਵਿੰਦਰ ਸਿੰਘ, ਸੀਨੀਅਰ ਸਹਾਇਕ ਜਸਮੀਤ ਸਿੰਘ ਤੇ ਤਾਰਾ ਸਿੰਘ, ਅਤੇ ਡਾਟਾ ਐਂਟਰੀ ਆਪਰੇਟਰ ਸਤਨਾਮ ਸਿੰਘ ਸ਼ਾਮਲ ਹਨ । ਇਸ ਘੁਟਾਲੇ ਵਿੱਚ ਨਾਮਜ਼ਦ ਕੀਤੇ ਗਏ ਤਿੰਨ ਠੇਕੇਦਾਰ ਕਰਨੈਲ ਸਿੰਘ, ਹਰਦੀਪ ਸਿੰਘ ਅਤੇ ਜਸਵੀਰ ਸਿੰਘ ਹਨ ।
ਕਿਸ ਕਾਰਨ ਕੀਤਾ ਗਿਆ ਹੈ ਕੇਸ ਦਰਜ
ਪ੍ਰਾਪਤ ਸੂਚਨਾ ਮੁਤਾਬਕ ਵਿਜੀਲੈਂਸ ਵਿਭਾਗ ਵਲੋਂ ਉਕਤ ਕੇਸ ਫਰੀਦਕੋਟ ਵਿੱਚ ਸ਼ਹਿਰੀ ਜਲ ਸਪਲਾਈ ਦੇ ਰੱਖ-ਰਖਾਅ ਲਈ ਅਲਾਟ ਕੀਤੇ ਫੰਡਾਂ ਵਿੱਚੋਂ ਲਗਪਗ 24. 34 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਦਰਜ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਐੱਫ. ਆਈ. ਆਰ. (F.I.R.) ਭ੍ਰਿਸ਼ਟਾਚਾਰ ਰੋਕੂ ਕਾਨੂੰਨ-1988 ਦੀ ਧਾਰਾ 13 (1) (ਏ) ਸਮੇਤ 13 (2) ਅਤੇ ਭਾਰਤੀ ਨਿਆ ਸੰਹਿਤਾ ਦੀਆਂ ਸਬੰਧਤ ਧਾਰਾਵਾਂ, ਜਿਨ੍ਹਾਂ ਵਿੱਚ ਅਪਰਾਧਿਕ ਸਾਜਿ਼ਸ਼, ਜਾਲਸਾਜ਼ੀ ਅਤੇ ਭਰੋਸੇ ਦੀ ਉਲੰਘਣਾ ਸ਼ਾਮਲ ਹੈ, ਤਹਿਤ ਦਰਜ ਕੀਤੀ ਗਈ ਸੀ ।
Read More : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਂਦਾ ਐਸ. ਐਚ. ਓ. ਰੰਗੇ ਹੱਥੀਂ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
