ਪੰਜਾਬੀ ਵਿਅਕਤੀ ਦੀ ਗ੍ਰੀਸ ਵਿਚ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

Ashok Kumar

ਜਲੰਧਰ, 12 ਅਗਸਤ 2026 : ਭਾਰਤ ਦੇੇਸ਼ ਦੇ ਸੂਬੇ ਪੰਜਾਬ ਦੇ ਰਹਿਣ ਵਾਲੇ ਪੰਜਾਬੀ ਮੂਲ ਦੇ ਇਕ ਵਿਅਕਤੀ ਦੀ ਗ੍ਰੀਸ (Greece) ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਮੂਲ ਦੇ ਜਿਸ ਵਿਅਕਤੀ ਦੀ ਗ੍ਰੀਸ ਵਿਖੇ ਕੁੱਝ ਦਿਨ ਪਹਿਲਾਂ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਦੀ ਪਛਾਣ ਜਲੰਧਰ ਦੇ ਵਸਨੀਕ ਅਸ਼ੋਕ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਅਸ਼ੋਕ ਕੁਮਾਰ (Ashok Kumar) ਦੀ ਮੌਤ 22 ਜੁਲਾਈ ਨੂੰ ਹੋ ਗਈ ਸੀ ।

ਪੰਜਾਬੀ ਵਿਅਕਤੀ ਦੀ ਲਾਸ਼ ਭਾਰਤ ਲਿਆਉਣ ਵਿਚ ਟਰੱਸਟ ਨੇ ਨਿਭਾਈ ਅਹਿਮ ਭੂਮਿਕਾ

ਉਕਤ ਵਿਅਕਤੀ ਦੀ ਲਾਸ਼ ਭਾਰਤ ਲਿਆਉਣ ਵਿਚ ਪੇਸ਼ ਆ ਰਹੀ ਵਿੱਤੀ ਮੁਸ਼ਕਲ ਦੇ ਚਲਦਿਆਂ ਜਿਥੇ ਪਰਿਵਾਰ ਅਸਮਰਥ ਸੀ, ਉਥੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਮ੍ਰਿਤਕ ਦੇਹ ਭਾਰਤ ਭੇਜਣ ਦੇ ਨਾਮ ‘ਤੇ ਪੰਜ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਪਰ ਮ੍ਰਿਤਕ ਦੀ ਪਤਨੀ ਵਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਕੀਤੇ ਗਏ ਸੰਪਰਕ ਤੋਂ ਬਾਅਦ ਮ੍ਰਿਤਕ ਵਿਅਕਤੀ ਦੀ ਦੇਹ ਸਿਰਫ਼ ਭਾਰਤ ਹੀ ਨਹੀਂ ਲਿਆਂਦੀ ਗਈ ਬਲਕਿ ਉਸਦੇ ਘਰ ਤੱਕ ਵੀ ਟਰੱਸਟ ਵਲੋਂ ਹੀ ਪਹੁੰਚਾਈ ਗਈ ।

Read More : ਆਸਟ੍ਰੇਲੀਆ ਵਿਖੇ ਸੜਕ ਹਾਦਸੇ ਵਿਚ ਹੋਈ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *