ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਰੇਲ ਗੱਡੀ ਹੇਠ ਆਉਣ ਨਾਲ ਹੋਈ ਮੌਤ

Canada Death

ਪੱਟੀ, 3 ਨਵੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਹਲਕਾ ਪੱਟੀ ਦੇ ਵਸਨੀਕ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਰੇਲ ਗੱਡੀ ਹੇੇਠਾਂ ਆਉਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁੁਸਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰੇਲ ਗੱਡੀ (Train) ਦੀ ਲਪੇਟ ਵਿਚ ਆਉਣ ਕਾਰਨ ਜੋ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਨਾਲ ਸਬੰਧਤ 28 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਦੀ ਪਛਾਣ ਸਿਮਰਨਜੀਤ ਸਿੰਘ ਦੇ ਤੌੌਰ ‘ਤੇ ਹੋਈ ਹੈ । ਇਸ ਖ਼ਬਰ ਨਾਲ ਉਸ ਦੇ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ ।

ਸਿਮਰਨਜੀਤ ਸਿੰਘ ਨਾਲ ਹਾਦਸੇ ਸਬੰਧੀ ਨਹੀਂ ਹੋਈ ਕੋਈ ਜਾਣਕਾਰੀ ਪ੍ਰਾਪਤ

ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ (Simranjit Singh) ਪਿਛਲੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਕੈਨੇਡਾ ਰਹਿ ਰਿਹਾ ਸੀ ਅਤੇ ਉੱਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ । ਦੱਸਿਆ ਜਾਂਦਾ ਹੈ ਕਿ 31 ਅਕਤੂਬਰ ਨੂੰ ਉਹ ਘਰੋਂ ਬਾਹਰ ਗਿਆ ਸੀ ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਨਹੀਂ ਪਰਤਿਆ ।

ਜਦੋਂ ਉਸ ਦੇ ਦੋਸਤਾਂ ਅਤੇ ਜਾਣਕਾਰਾਂ ਨੇ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੋਈ ਜਵਾਬ ਨਹੀਂ ਮਿਲਿਆ । ਇਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ । ਭਾਲ ਦੌਰਾਨ ਪਤਾ ਲੱਗਾ ਕਿ ਉਹ ਬਰੈਂਪਟਨ ਵਿਚ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ ਸੀ ਅਤੇ ਉਸ ਦੀ ਮੌਤ ਹੋ ਗਈ ਹੈ । ਹਾਲਾਂਕਿ ਹਾਦਸੇ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ।

Read More : ਅਮਰੀਕਾ ਵਿਚ ਸੜਕ ਹਾਦਸੇ `ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *