ਅੰਮ੍ਰਿਤਸਰ, 21 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਪਿੰਡ ਗੱਗੋਮਾਹਲ ਦੇ ਵਸਨੀਕ ਇਕ ਪੰਜਾਬੀ ਨੌਜਵਾਨ (Punjabi youth) ਦੀ ਜਰਮਨੀ ਵਿਖੇ ਭੇਦਭਰੀ ਹਾਲਤ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਪੰਜਾਬੀ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਗੱਗੋਮਾਹਲ (Village Gaggomahal) ਦੇ ਵਸਨੀਕ ਜਿਸ ਪੰਜਾਬੀ ਨੌਜਵਾਨ ਦੀ ਜਰਮਨੀ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਹੈ ਦੀ ਪਛਾਣ ਗੁਰਸਾਹਿਬ ਸਿੰਘ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਪਰਿਵਾਰ ਦੇ ਉੱਜਵਲ ਭਵਿੱਖ ਦੀ ਉਮੀਦ ਨਾਲ ਕਰੀਬ ਤਿੰਨ ਸਾਲ ਪਹਿਲਾਂ ਜਰਮਨ ਗਿਆ ਸੀ ।
ਕੀ ਦੱਸਿਆ ਮ੍ਰਿਤਕ ਨੌਜਵਾਨ ਦੇ ਪਿਤਾ ਨੇ
ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਕਰੀਬ 9 ਵਜੇ ਅਤੇ ਫਿਰ ਦੁਪਹਿਰ ਡੇਢ ਵਜੇ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਗੱਲਬਾਤ ਹੋਈ ਸੀ । ਇਸ ਤੋਂ ਬਾਅਦ ਰਾਤ ਸਮੇਂ ਗੁਰਸਾਹਿਬ ਸਿੰਘ ਦੇ ਤਾਇਆ ਪ੍ਰਗਟ ਸਿੰਘ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ । ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਉਸ ਦੇ ਘਰ ਪਹੁੰਚਾਈ ਜਾਵੇ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ।
Read More : ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਤੈਰਾਕੀ ਕਰਦਿਆਂ ਡੁੱਬਣ ਕਾਰਨ ਹੋਈ ਮੌਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
