ਹਾਕੀ ਟੂਰਨਾਮੈਂਟ `ਚ ਭਾਰਤੀ ਟੀਮ ਦਾ ਹੌਸਲਾ ਵਧਾਉਣ ਪੰਜਾਬੀ : ਬਲਤੇਜ ਪੰਨੂ

Baltej Pannu

ਚੰਡੀਗੜ੍ਹ, 27 ਅਕਤੂਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂੰ ਨੇ ਆਖਿਆ ਹੈ ਕਿ ਭਾਰਤੀਆਂ ਨੂੰ ਚਾਹੀਦਾ ਹੈ ਕਿ ਉਹ ਹਾਕੀ ਟੀਮ ਦਾ ਹੌਂਸਲਾ ਵਧਾਉਣ ।

ਕਿਹੜੇ ਕਿਹੜੇ ਦੇਸ਼ਾਂ ਦੀਆਂ ਟੀਮਾਂ ਲੈਣਗੀਆਂ ਟੂਰਨਾਮੈਂਟ ਵਿਚ ਹਿੱਸਾ

ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ (Baltej Pannu) ਨੇ ਪੰਜਾਬੀਆਂ ਨੂੰ ਜਲੰਧਰ ਤੇ ਮੋਹਾਲੀ ‘ਚ ਹੋਣ ਵਾਲੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ (International Hockey Tournament) ਦੇ ਮੈਚ ਦੇਖਣ ਤੇ ਭਾਰਤੀ ਟੀਮ ਦਾ ਹੌਸਲਾ ਵਧਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਟੂਰਨਾਮੈਂਟ ‘ਚ ਭਾਰਤ, ਬੰਗਲਾਦੇਸ਼, ਚੀਨ, ਜਾਪਾਨ, ਦੱਖਣੀ ਕੋਰੀਆ ਤੇ ਮਲੇਸ਼ੀਆ ਸਮੇਤ 6 ਟੀਮਾਂ ਹਿੱਸਾ ਲੈਣਗੀਆਂ ਤੇ ਦਰਸ਼ਕਾਂ ਲਈ ਐਂਟਰੀ ਮੁਫ਼ਤ ਹੋਵੇਗੀ ।

ਪੰਜਾਬ ਨੇ ਕੀਤੇ ਹਨ ਹੁਣ ਤੱਕ 77 ਹਾਕੀ ਓਲੰਪੀਅਨ ਪੈਦਾ

ਪੰਨੂ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 77 ਹਾਕੀ ਓਲੰਪੀਅਨ ਪੈਦਾ ਕੀਤੇ ਹਨ, ਜਿਨ੍ਹਾਂ ‘ਚੋਂ 48 ਨੇ ਓਲੰਪਿਕ ਤਗਮੇ ਜਿੱਤੇ । ਮੌਜੂਦਾ ਭਾਰਤੀ ਪੁਰਸ਼ ਹਾਕੀ ਟੀਮ `ਚ ਵੀ ਪੰਜਾਬ ਦੇ 9 ਖਿਡਾਰੀ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਭਗਵੰਤ ਮਾਨ (Bhagwant Mann) ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 1,700 ਨੂੰ ਕਰੋੜ ਤੋਂ ਵੱਧ ਦਾ ਬਜਟ ਰੱਖ ਰਹੀ ਹੈ ਤੇ ਸੂਬੇ ‘ਚ ਲੱਗਭਗ 3,100 ਖੇਡ ਮੈਦਾਨ ਵਿਕਸਤ ਕੀਤੇ ਗਏ ਹਨ। ਖੇਡਾਂ ਵਤਨ ਪੰਜਾਬ ਦੀਆਂ`ਰਾਹੀਂ ਨੌਜਵਾਨਾਂ ਦੀ ਖੇਡਾਂ ‘ਚ ਭਾਗੀਦਾਰੀ ਵਧਾਈ ਜਾ ਰਹੀ ਹੈ, ਜਦਕਿ ਖਿਡਾਰੀਆਂ ਨੂੰ ਐਲਾਨੀ ਇਨਾਮੀ ਰਾਸ਼ੀ ਸਮੇਂ ਸਿਰ ਦੇਣ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਵਿੱਤੀ ਸਹਾਇਤਾ ਦੇਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ।

ਪੰਜਾਬ ਤੇ ਪੰਜਾਬ ਦੋੋਹਾਂ ਦਾ ਰਿਸ਼ਤਾ ਅਟੁੱਟ ਹੈ

ਬਲਤੇਜ ਪੰਨੂ ਨੇ ਕਿਹਾ ਕਿ `ਯੁੱਧ ਨਸ਼ਆਂ ਵਿਰੁੱਧ’ ਮੁਹਿੰਮ ਦੇ ਨਾਲ ਖੇਡਾਂ ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਰੱਖਣ, ਅਨੁਸ਼ਾਸਨ ਤੇ ਆਤਮ-ਵਿਸ਼ਵਾਸ ਵਧਾਉਣ ‘ਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ । ਉਨ੍ਹਾਂ ਪੰਜਾਬੀਆਂ ਨੂੰ ਸਾਰੀਆਂ ਟੀਮਾਂ ਦਾ ਨਿੱਘਾ ਸਵਾਗਤ ਕਰਨ ਤੇ ਸਟੇਡੀਅਮਾਂ ‘ਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਾਕੀ ਤੇ ਪੰਜਾਬ ਦਾ ਰਿਸ਼ਤਾ ਅਟੁੱਟ ਹੈ ।

Read More : 100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ : ਭਗਵੰਤ ਮਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਹਾਕੀ ਟੂਰਨਾਮੈਂਟ `ਚ ਭਾਰਤੀ ਟੀਮ ਦਾ ਹੌਸਲਾ ਵਧਾਉਣ ਪੰਜਾਬੀ : ਬਲਤੇਜ ਪੰਨੂ”

Leave a Reply

Your email address will not be published. Required fields are marked *