ਚੰਡੀਗੜ੍ਹ, 13 ਅਕਤੂਬਰ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 265ਵੇਂ ਦਿਨ 556 ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ਗਈ ਹੈ।
ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਜੋ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਦੀ ਅਗਵਾਈ ਹੇਠ ਮੁਹਿੰਮ ਦੇ 265ਵੇਂ ਦਿਨ ਪੁਲਸ ਵਲੋਂ ਕਾਰਵਾਈ ਕੀਤੀ ਗਈ ਹੈ ਤਹਿਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕਿੰਨੇ ਭਗੌੜੇੜਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਪ੍ਰਾਪਤ ਸੂਚਨਾ ਮੁਤਾਬਕ ਪੁਲਿਸ ਟੀਮਾਂ ਜਿਨ੍ਹਾਂ ਵਲੋਂ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਸਬੰਧੀ ਸੂਚਨਾ ਦੇਣ ਲਈ ਇਕ ਨੰਬਰ 93946-93946 ਵੀ ਜਾਰੀ ਕੀਤਾ ਗਿਆ ਹੈ, ਜਿਸ ਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੌਰਾਨ ਕਿੰਨੇ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ (War Against Drugs) ਮੁਹਿੰਮ ਜਿਸਨੂੰ 590ਵੇਂ ਦਿਨ ਹੋ ਚੁੱਕਿਆ ਹੈ ਤਹਿਤ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 923 ਗ੍ਰਾਮ ਹੈਰੋਇਨ, 700 ਗ੍ਰਾਮ ਅਫੀਮ, 1001 ਨਸ਼ੀਲੀਆਂ ਗੋਲੀਆਂ ਅਤੇ 7900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 590 ਦਿਨਾਂ ਵਿੱਚ 84,613 ਤੱਕ ਪਹੁੰਚ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ ।
Read More : ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਪੁਲਸ ਵਲੋਂ 583 ਥਾਈਂ ਛਾਪੇਮਾਰੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
