ਗੈਂਗਸਟਰਾਂ ’ਤੇ ਵਾਰ ਦੇ 281ਵੇਂ ਦਿਨ ਹੋਈ 587 ਥਾਈਂ ਛਾਪੇਮਾਰੀ

Police Raid

ਚੰਡੀਗੜ੍ਹ, 29 ਅਕਤੂਬਰ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਬੀਤੇ ਦਿਨੀਂ ਪੰਜਾਬ ਪੁਲਸ ਵਲੋਂ 587 ਥਾਵਾਂ ‘ਤੇ ਛਾਪੇਮਾਰੀ (Raid) ਕੀਤੀ ਗਈ ।

ਕਿੰਨੇ ਹਥਿਆਰਾਂ ਸਮੇਤ ਕਿੰਨੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਉਪਰੋਕਤ ਮੁਹਿੰਮ ਦੇ 281ਵੇਂ ਦਿਨ ਪੁਲਸ ਟੀਮਾਂ ਵਲੋਂ ਪੰਜ ਹਥਿਆਰਾਂ ਸਮੇਤ 235 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81 ਹਜ਼ਾਰ 311 ਹੋ ਗਈ ਹੈ । ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਹੋਇਆ 606ਵਾਂ ਦਿਨ

ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਨਸਿ਼ਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ 606ਵੇਂ ਦਿਨ ਵੀ ਜਾਰੀ ਰੱਖਦਿਆਂ 147 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.2 ਕਿਲੋ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 6550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਦੇ ਨਾਲ ਹੀ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 606 ਦਿਨਾਂ ਵਿੱਚ 88,979 ਤੱਕ ਪਹੁੰਚ ਗਈ ਹੈ ।

Read More : ਗੈਂਗਸਟਰਾਂ `ਤੇ ਵਾਰ ਦੇ 280ਵੇਂ ਦਿਨ ਹੋਈ 510 ਥਾਵਾਂ ’ਤੇ ਛਾਪੇਮਾਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *