ਦਿੱਲੀ ਵਿਚ ਲਾਲ ਕਿਲਾ 15 ਅਗਸਤ ਤੱਕ ਆਮ ਲੋਕਾਂ ਲਈ ਬੰਦ

Red Fort

ਨਵੀਂ ਦਿੱਲੀ, 17 ਜੁਲਾਈ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Capital Delhi) ਵਿਖੇ ਬਣੇ ਲਾਲ ਕਿਲਾ ਕੰਪਲੈਕਸ ਨੂੰ 15 ਅਗਸਤ ਤੱਕ ਆਮ ਲੋਕਾਂ ਲਈ ਬੰਦ ਕਰ ਦਿੱਤੇ ਜਾਣ ਦਾ ਸਮਾਚਾਰ ਹੈ ।

ਕੀ ਕਾਰਨ ਹੈ ਲਾਲ ਕਿਲਾ ਕੰਪਲੈਕਸ 15 ਅਗਸਤ ਤੱਕ ਬੰਦ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿਖੇ ਬਣੇ ਲਾਲ ਕਿਲਾ ਕੰਪਲੈਕਸ (Red Fort Complex) ਨੂੰ ਜੋ 15 ਜੁਲਾਈ ਤੋਂ ਲੈ ਕੇ 15 ਅਗਸਤ ਤੱਕ ਆਮ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਆਜ਼ਾਦੀ ਦਿਹਾੜੇ ਦੀ 80ਵੀਂ ਵਰ੍ਹੇਗੰਢ (80th Anniversary of Independence Day) ਦੇ ਸਮਾਰੋਹ ਦੀਆਂ ਤਿਆਰੀਆਂ ਦੱਸਿਆ ਜਾ ਰਿਹਾ ਹੈ ।  ਪ੍ਰਾਪਤ ਸੂਚਨਾ ਮੁਤਾਬਕ ਭਾਰਤੀ ਪੁਰਾਤੱਤਵ ਸਰਵੇਖਣ (Archaeological Survey of India) (ਏ. ਐੱਸ. ਆਈ.) ਨੇ ਲਾਲ ਕਿਲੇ ਵਿਚ ਆਜ਼ਾਦੀ ਦਿਹਾੜੇ ਦੇ ਸਮਾਰੋਹ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ।

ਪੁਰਾਤਤਵ ਵਿਭਾਗ ਦੇ ਅਧਿਕਾਰੀ ਨੇ ਕੀ ਦੱਸਿਆ

ਏ. ਐੱਸ. ਆਈ. ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਰ ਸਾਲ ਇਸ ਤਰ੍ਹਾਂ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ । ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿਚ ਸ਼ਾਮਲ ਲਾਲ ਕਿਲਾ 15 ਅਗਸਤ 1947 ਤੋਂ ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸਮਾਰੋਹ ਦਾ ਮੁੱਖ ਸਥਾਨ ਰਿਹਾ ਹੈ ।

Read More : ਨੌਜਵਾਨਾਂ ਨੇ ਅਧਿਆਪਕਾ ਨੂੰ ਅਗਵਾ ਕਰਕੇੇ ਕੀਤਾ ਜਬਰ ਜਨਾਹ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *