ਐਸ. ਆਈ. ਟੀ. ਨੇ ਬਿਕਰਮਜੀਤ ਮਜੀਠੀਆ ਨੂੰ ਭੇਜੇ ਸੰਮੰਨ

Majithia Bhola

ਚੰਡੀਗੜ੍ਹ, 30 ਸਤੰਬਰ 2026 : ਪੰਜਾਬ ਦੇ ਬਹੁ-ਚਰਚਿਤ ਨਸ਼ਾ ਤਸਕਰੀ (Drug trafficking) ਮਾਮਲੇ ਵਿਚ ਜਾਂਚ ਟੀਮ ਐਸ. ਆਈ. ਟੀ. ਵਲੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੰਮੰਨ (Summon) ਭੇਜੇ ਜਾਣ ਦਾ ਸਮਾਚਾਰ ਹੈ ।

ਕਦੋਂ ਆਖਿਆ ਗਿਆ ਹੈ ਪੇਸ਼ ਹੋਣ ਲਈ

ਮਿਲੀ ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) (Special Investigation Team) ਜਿਸ ਵਲੋਂ 6 ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਵਿਚ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਨੂੰ ਪੇਸ਼ ਹੋਣ ਲਈ ਸੰਮੰਨ ਭੇਜੇ ਗਏ ਹਨ ਦੇ ਤਹਿਤ 5 ਅਕਤੂਬਰ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ । ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਜਗਦੀਸ਼ ਭੋਲਾ ਨੂੰ ਵੀ ਸੰਮੰਨ ਭੇਜੇ ਗਏ ਹਨ ।

ਕੀ ਸੀ ਪੂਰਾ ਮਾਮਲਾ

ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਸਾਬਕਾ ਡੀ. ਐੱਸ. ਪੀ. ਜਗਦੀਸ਼ ਭੋਲਾ (Jagdish Bhola) ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ 2013 ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ‘ਚ ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਜੀਠੀਆ ਤੋਂ ਵੀ ਪੁੱਛਗਿੱਛ ਹੋਈ ਸੀ । ਮਜੀਠੀਆ ਨੂੰ ਇਸ ਮਾਮਲੇ ‘ਚ 2021 ‘ਚ ਨਾਮਜ਼ਦ ਕੀਤਾ ਗਿਆ ਸੀ । ਜਗਦੀਸ਼ ਭੋਲਾ ਇਸ ਪੂਰੇ ਮਾਮਲੇ ‘ਚ ਇਕ ਪ੍ਰਮੁੱਖ ਨਾਂ ਰਿਹਾ ਹੈ ।

Read More : ਐਸ. ਆਈ. ਟੀ. ਨੇ ਮੁੜ ਕੀਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੂੰ ਸੰਮੰਨ ਜਾਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *