ਐਸ. ਐਸ. ਓ. ਸੀ. ਨੇ ਹੈਂਡ ਗ੍ਰੇਨੇਡ ਸਣੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

hand grenade

ਅੰਮ੍ਰਿਤਸਰ, 19 ਮਈ 2026 : ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operations Cell) ਦੀ ਟੀਮ ਵਲੋਂ ਅੱਜ ਦੋ ਨੌਜਵਾਨਾਂ ਨੂੰ ਹੈਂਡ ਗ੍ਰੇਨੇਡ (Hand grenade) ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ ।

ਕੌਣ ਹਨ ਦੋਵੇਂ ਜਣੇ

ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ 18 ਮਈ 2026 ਨੂੰ ਐਸ. ਐਸ. ਓ. ਸੀ. ਅੰਮ੍ਰਿਤਸਰ ਦੀ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ `ਤੇ ਕਾਰਵਾਈ ਕਰਦੇ ਹੋਏ ਅਜੈ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ (Arrested) ਕੀਤਾ । ਮੁਲਜ਼ਮ ਅਜੈ, ਰਾਮ ਸਰੂਪ ਦਾ ਪੁੱਤਰ ਦੱਸਿਆ ਜਾ ਰਿਹਾ ਹੈ ਅਤੇ ਉਹ ਅਜਨਾਲਾ ਦੇ ਬਾਜ਼ੀਗਰ ਮੁਹੱਲੇ ਦਾ ਰਹਿਣ ਵਾਲਾ ਹੈ । ਪੁਲਸ ਨੇ ਉਸ ਨੂੰ ਉਸ ਦੇ ਇੱਕ ਹੋਰ ਸਾਥੀ ਸਮੇਤ ਕਾਬੂ ਕੀਤਾ ।

ਪੁਲਸ ਕਰ ਰਹੀ ਹੈ ਹੈਂਡ ਗ੍ਰੇਨੇਡੇ ਕਿਥੋਂ ਲਿਆਂਦੇ ਗਏ ਸਨ ਦੀ ਜਾਂਚ

ਤਲਾਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰੇਨੇਡ ਬਰਾਮਦ ਹੋਏ । ਸ਼ੁਰੂਆਤੀ ਜਾਂਚ ਵਿੱਚ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਵਿਸਫੋਟਕ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਦਾ ਇਸਤੇਮਾਲ ਕਿਸ ਮਕਸਦ ਲਈ ਕੀਤਾ ਜਾਣਾ ਸੀ । ਪੁਲਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਮੁਲਜ਼ਮਾਂ ਦੇ ਤਾਰ ਕਿਸੇ ਵੱਡੇ ਨੈੱਟਵਰਕ ਜਾਂ ਗੈਂਗ ਨਾਲ ਤਾਂ ਨਹੀਂ ਜੁੜੇ ਹੋਏ ।

ਦੋਹਾਂ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ

ਇਸ ਮਾਮਲੇ ਵਿੱਚ ਥਾਣਾ ਐਸ. ਐਸ. ਓ. ਸੀ. ਅੰਮ੍ਰਿਤਸਰ ਵਿਖੇ ਧਾਰਾ 61 (2) ਬੀ. ਐਨ. ਐਸ. ਅਤੇ 4/5 ਐਕਸਪਲੋਸਿਵ ਸਬਸਟੈਂਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ । ਫਿਲਹਾਲ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ ।

Read More : ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *