ਘਰ ਵਿਚ ਵੜ ਕੇ ਬੇਅਦਬੀ ਦੇ ਮੁਲਜਮ ਦਾ ਕਰ ਦਿੱਤਾ ਗਿਆ ਕਤਲ

Murder

ਫਤਿਹਗੜ੍ਹ ਸਾਹਿਬ, 14 ਜੁਲਾਈ 2026 : ਪੰਜਾਬ ਦੇ ਜਿਲਾ ਫਤਿਹਗੜ੍ਹ ਸਾਹਿਬ (Fatehgarh Sahib) ਵਿਖੇ ਇਕ ਵਿਅਕਤੀ ਦਾ ਬੀਤੀ ਰਾਤ ਘਰ ਅੰਦਰ ਵੜ ਕੇ ਹਮਲਾ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।

ਕੌਣ ਹੈ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਫਤਿਹਗੜ੍ਹ ਸਾਹਿਬ ਵਿਖੇ ਜੋ ਸੋਮਵਾਰ ਦੀ ਅੱਧੀ ਰਾਤ ਨੂੰ ਇਕ ਵਿਅਕਤੀ ਵਲੋਂ ਘਰ ਅੰਦਰ ਵੜ ਕੇ ਤੇਜਧਾਰ ਹਥਿਆਰ (Sharp weapon) ਨਾਲ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਮੇਵਾ ਸਿੰਘ (Mewa Singh) ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਉਹ ਮੰਡੀ ਗੋਬਿੰਦਗੜ੍ਹ ਦੇ ਪਿੰਡ ਲਾਡਪੁਰ ਤੁਰਾਂ ਸਥਿਤ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੇ ਮਾਮਲੇ ਦਾ ਮੁਲਜਮ ਸੀ ਤੇ ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਇਆ ਹੋਇਆ ਸੀ ।

ਪੁਲਸ ਨੇ ਕਰ ਦਿੱਤੀ ਹੈ ਜਾਂਚ ਸ਼ੁਰੂ

ਉਪਰੋਕਤ ਵਾਪਰੇ ਖੂਨੀ ਘਟਨਾਕ੍ਰਮ ਦਾ ਪਤਾ ਚਲਦਿਆਂ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸਦੇ ਚਲਦਿਆਂ ਫੋਰੈਂਸਿਕ ਟੀਮ (Forensic team) ਵਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰ ਦੀ ਪਛਾਣ ਅਤੇ ਕਤਲ ਦੇ ਕਾਰਨਾਂ ਦਾ ਪਤਾ ਲੱਗ ਸਕੇ ।

Read More : ਅਮਰੀਕਾ `ਚ ਪਤੀ ਨੇ ਪਤਨੀ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *