ਖਾਲੀ ਪਲਾਟ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲਣ ਨਾਲ ਹੋਈ ਬੇਅਦਬੀ

Gutka Sahib

ਜਲੰਧਰ, 19 ਮਈ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਰਾਜਾ ਗਾਰਡਨ ਵਿਖੇ ਇਕ ਖਾਲੀ ਪਲਾਟ ਵਿਚ ਗੁਟਕਾ ਸਾਹਿਬ (Gutka Sahib) ਦੇ ਅੰਗ ਖਿਲਰੇ ਪਏ ਮਿਲਣ ਨਾਲ ਬੇਅਦਬੀ (Sacrilege) ਦਾ ਮਾਮਲਾ ਸਾਹਮਣੇ ਆਇਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਕਮਿਸ਼ਨਰੇਟ ਪੁਲਸ ਦੇ ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ਰਾਜਾ ਗਾਰਡਨ ਵਿਚ ਸਥਿਤ ਇਕ ਖਾਲੀ ਪਲਾਟ ਵਿਚੋਂ ਦੇਰ ਰਾਤ ਗੁਟਕਾ ਸਾਹਿਬ ਦੇ ਪਵਿੱਤਰ ਅੰਗ (Sacred organ) ਮਿਲਣ ਨਾਲ ਇਲਾਕੇ ਵਿਚ ਭਾਰੀ ਰੋਸ ਫੈਲ ਗਿਆ । ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਨੇ ਗੁਰੂ ਸਾਹਿਬ ਦੇ ਪਵਿੱਤਰ ਅੰਗ ਮਿਲਣ ਤੋਂ ਬਾਅਦ ਰੋਸ ਜ਼ਾਹਰ ਕੀਤਾ ਅਤੇ ਸੂਚਨਾ ਮਿਲਦਿਆਂ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਸਮੇਤ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਵੀ ਮੌਕੇ ’ਤੇ ਪਹੁੰਚ ਗਏ ।

ਘਟਨਾ ਵਾਪਰਨ ਤੇ ਦਿੱਤੀ ਗਈ ਪੁਲਸ ਨੂੰ ਸੂਚਨਾ

ਘਟਨਾ ਸਥਾਨ ‘ਤੇ ਪਹੁੰਚੀਆਂ ਪੁਲਸ ਟੀਮਾਂ ਪਲਾਟ ਦੇ ਨਾਲ ਲੱਗਦੀ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ (C. C. T. V. Cameras) ਨੂੰ ਛਾਣਨ ਵਿਚ ਜੁਟ ਗਈਆਂ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਬੇਅਦਬੀ ਕਿਸ ਨੇ ਕੀਤੀ ਹੈ । ਘਟਨਾ ਵਾਲੀ ਥਾਂ ’ਤੇ ਪਹੁੰਚੇ ਬਘੇਲ ਸਿੰਘ ਨੇ ਦੱਸਿਆ ਕਿ ਉਹ ਕੀਰਤਨ ਦਰਬਾਰ ਵਿਚ ਸਨ ।

ਉਨ੍ਹਾਂ ਨੂੰ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਖਾਲੀ ਪਲਾਟ ਵਿਚ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਝੋਲੀ ਵਿਚ ਪਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ । ਉਨ੍ਹਾਂ ਇਸ ਗੱਲ ’ਤੇ ਡੂੰਘਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਕਿਸੇ ਨੇ ਵੀ ਇਹ ਬੇਅਦਬੀ ਕੀਤੀ ਹੈ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸਿ਼ਆ ਨਹੀਂ ਜਾਣਾ ਚਾਹੀਦਾ ।

ਸਿੱਖ ਤਾਲਮੇਲ ਕਮੇਟੀ ਰੱਖੇਗੀ ਦੋਸ਼ੀਆਂ ਦੇ ਪਕੜੇ ਜਾਣ ਤੱਕ ਪ੍ਰਦਰਸ਼ਨ ਜਾਰੀ

ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਗੁਟਕਾ ਸਾਹਿਬ ਦੇ ਅੰਗ ਖਾਲੀ ਪਲਾਟ ਵਿਚ ਸੁੱਟੇ ਗਏ ਸਨ, ਜਿਸ ਤੋਂ ਬਾਅਦ ਉਹ ਆਪਣੀ ਸੰਸਥਾ ਦੇ ਨਾਲ ਇਥੇ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬੇਅਦਬੀ ਕਰਨ ਵਾਲੇ ਮੁਲਜ਼ਮ ਬੇਨਕਾਬ ਨਹੀਂ ਹੋ ਜਾਂਦੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਉਹ ਇਥੇ ਹੀ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ ।

ਕੀ ਦੱਸਿਆ ਏ. ਸੀ. ਪੀ. ਨੇ

ਏ. ਸੀ. ਪੀ. (ਵੈਸਟ) ਆਤਿਸ਼ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਸਤੀ ਬਾਵਾ ਖੇਲ ਇਲਾਕੇ ਦੇ ਬਾਬਾ ਬੁੱਢਾ ਜੀ ਪੁਲ ਨੇੜੇ ਸਥਿਤ ਪਲਾਟ ਵਿਚ ਗੁਟਕਾ ਸਾਹਿਬ ਨੂੰ ਪਾੜ ਕੇ ਬੇਅਦਬੀ ਕੀਤੀ ਗਈ ਹੈ, ਜਿਸ ਤੋਂ ਬਾਅਦ ਉਹ ਟੀਮ ਸਮੇਤ ਮੌਕੇ ’ਤੇ ਪਹੁੰਚੇ ਹਨ । ਪਲਾਟ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਛਾਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਟੀਮ ਨੇ ਬੇਅਦਬੀ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਹ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲੈਣਗੇ ।

Read More : ਸ੍ਰੀ ਹਰਿਮੰਦਰ ਸਾਹਿਬ ਦੀ ਏ. ਆਈ. ਜਨਰੇਟਿਡ ਤਸਵੀਰ ਨਾਲ ਬੇਅਦਬੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *